DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਹਾਲੀ: ਪੰਜਾਬ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਧੂਮ-ਧੜੱਕੇ ਨਾਲ ਸ਼ੁਰੂ, ਮੁੱਖ ਮੰਤਰੀ ਨੇ ਉਦਘਾਟਨ ਕੀਤਾ

 ਦਰਸ਼ਨ ਸਿੰਘ ਸੋਢੀ ਮੁਹਾਲੀ, 11 ਸਤੰਬਰ ਇਥੋਂ ਦੀ ਐਮਿਟੀ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਮੌਕੇ...
  • fb
  • twitter
  • whatsapp
  • whatsapp
Advertisement

 ਦਰਸ਼ਨ ਸਿੰਘ ਸੋਢੀ

ਮੁਹਾਲੀ, 11 ਸਤੰਬਰ

Advertisement

ਇਥੋਂ ਦੀ ਐਮਿਟੀ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਮੌਕੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸਮੇਤ ਪੰਜਾਬ ਕੈਬਨਿਟ ਦੇ ਕਈ ਮੰਤਰੀ, ਵਿਧਾਇਕ ਕੁਲਵੰਤ ਸਿੰਘ, ਮੁੱਖ ਸਕੱਤਰ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਸਤਿੰਦਰ ਸੱਤੀ ਨੇ ਮੰਚ ਸੰਚਾਲਨ ਕੀਤਾ, ਜਦੋਂਕਿ ਟੀਵੀ ਕਲਾਕਾਰ ਕਪਿਲ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਅਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਲਈ ਕਈ ਨਵੀਆਂ ਸੈਰ ਸਪਾਟਾ ਨੀਤੀਆਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜੀ-20 ਸਿਖ਼ਰ ਸੰਮੇਲਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਦੇ ਸੱਦੇ ’ਤੇ ਸੈਰ ਸਪਾਟਾ ਸੰਮੇਲਨ ਵਿੱਚ ਪਹੁੰਚੇ ਨਿਵੇਸ਼ਕਾਂ ਨੇ ਆਪ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਪੂੰਜੀ ਨਿਵੇਸ਼ ਲਈ ਇਹ ਢੁਕਵਾਂ ਸਮਾਂ ਹੈ ਅਤੇ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ’ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੈਰ ਸਪਾਟਾ ਸੰਮੇਲਨ ਲਈ ਦੇਸ਼ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿਚ ਵੱਡੇ ਪੱਧਰ ਤੇ ਆਰਥਿਕ ਲਾਭ ਹੋਵੇਗਾ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਦੇਸ਼ ਦੀਆਂ ਨਾਮੀ ਹਸਤੀਆਂ ਹਿੱਸਾ ਲੈ ਰਹੀਆਂ ਹਨ। ਇਸ ਤੋਂ ਇਲਾਵਾ ਫ਼ਿਲਮ ਅਤੇ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਈ। ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ, ਲੁੱਡੀ, ਝੂਮਰ, ਭੰਗੜੇ ਪਾਏ  ਡਾਕਟਰ ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਬੋਦਲ ਨੇ ਸੰਗੀਤਕ ਪੇਸ਼ਕਾਰੀ ਕੀਤੀ। ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਸੰਮੇਲਨ ਦੇ ਦੂਜੇ ਦਿਨ 12 ਸਤੰਬਰ ਨੂੰ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Advertisement
×