ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਗਲੇ ਸਾਲ ਜਨਵਰੀ ਤੱਕ ਪਿਆਜ਼ ਦੀਆਂ ਕੀਮਤਾਂ 40 ਰੁਪਏ ਪ੍ਰਤੀ ਕਿਲੋ ਤੋਂ ਹੇਠਾਂ ਆ ਜਾਣਗੀਆਂ: ਸਰਕਾਰ

ਨਵੀਂ ਦਿੱਲੀ, 11 ਦਸੰਬਰ ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਅੱਜ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਜਨਵਰੀ ਤੱਕ ਪਿਆਜ਼ ਦੀਆਂ ਕੀਮਤਾਂ ਮੌਜੂਦਾ ਔਸਤ ਕੀਮਤ 57.02 ਰੁਪਏ ਪ੍ਰਤੀ ਕਿਲੋ ਤੋਂ ਘੱਟ ਕੇ 40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ...
Advertisement

ਨਵੀਂ ਦਿੱਲੀ, 11 ਦਸੰਬਰ

ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਅੱਜ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਜਨਵਰੀ ਤੱਕ ਪਿਆਜ਼ ਦੀਆਂ ਕੀਮਤਾਂ ਮੌਜੂਦਾ ਔਸਤ ਕੀਮਤ 57.02 ਰੁਪਏ ਪ੍ਰਤੀ ਕਿਲੋ ਤੋਂ ਘੱਟ ਕੇ 40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਹੇਠਾਂ ਆ ਜਾਣਗੀਆਂ। ਰਾਸ਼ਟਰੀ ਰਾਜਧਾਨੀ ਵਿੱਚ ਪਿਆਜ਼ ਦੀ ਪ੍ਰਚੂਨ ਵਿਕਰੀ ਕੀਮਤ 80 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਪਾਰ ਹੋਣ ਅਤੇ ਮੰਡੀਆਂ ਵਿੱਚ ਕੀਮਤ 60 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਨੇੜੇ ਹੋਣ ਤੋਂ ਬਾਅਦ ਸਰਕਾਰ ਨੇ ਪਿਛਲੇ ਹਫਤੇ ਅਗਲੇ ਸਾਲ ਮਾਰਚ ਤੱਕ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ।

Advertisement

Advertisement