ਆਨਲਾਈਨ ਸੱਟੇਬਾਜ਼ੀ ਐਪ: ਕ੍ਰਿਕਟਰ ਰੌਬਿਨ ਉਥੱਪਾ ਈਡੀ ਅੱਗੇ ਪੇਸ਼
ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਇੱਕ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। ਰੌਬਿਨ ਉਥੱਪਾ ਸਵੇਰੇ ਕਰੀਬ 11 ਵਜੇ ਈਡੀ ਦਫ਼ਤਰ ਪਹੁੰਚੇ। ਈਡੀ ਇੱਕ ਪਲੇਟਫਾਰਮ 'ਵਨਐਕਸਬੇਟ' ਬਾਰੇ ਮਨੀ...
Advertisement
ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਇੱਕ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ।
Advertisement
ਰੌਬਿਨ ਉਥੱਪਾ ਸਵੇਰੇ ਕਰੀਬ 11 ਵਜੇ ਈਡੀ ਦਫ਼ਤਰ ਪਹੁੰਚੇ। ਈਡੀ ਇੱਕ ਪਲੇਟਫਾਰਮ 'ਵਨਐਕਸਬੇਟ' ਬਾਰੇ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਤਹਿਤ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਿਆਨ ਰਿਕਾਰਡ ਕੀਤਾ ਜਾ ਰਿਹਾ ਹੈ।
Advertisement
ਇਸ ਤੋਂ ਪਹਿਲਾਂ ਏਜੰਸੀ ਕ੍ਰਿਕਟਰ ਸੁਰੇਸ਼ ਰੈਨਾ, ਸ਼ਿਖਰ ਧਵਨ, ਅਭਿਨੇਤਰੀ ਅਤੇ ਟੀਐੱਮਸੀ ਦੀ ਸਾਬਕਾ ਸੰਸਦ ਮੈਂਬਰ ਮਿਮੀ ਚੱਕਰਵਰਤੀ ਅਤੇ ਬੰਗਾਲੀ ਅਭਿਨੇਤਾ ਅੰਕੁਸ਼ ਹਾਜ਼ਰਾ ਤੋਂ ਪੁੱਛਗਿੱਛ ਕਰ ਚੁੱਕੀ ਹੈ।
ਈਡੀ ਨੇ ਇਸੇ ਮਾਮਲੇ ਵਿੱਚ ਪੁੱਛਗਿੱਛ ਲਈ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਅਤੇ ਅਭਿਨੇਤਾ ਸੋਨੂੰ ਸੂਦ ਨੂੰ ਵੀ ਕ੍ਰਮਵਾਰ ਮੰਗਲਵਾਰ ਅਤੇ ਬੁੱਧਵਾਰ ਨੂੰ ਸੱਦਿਆ ਹੈ।
Advertisement
×

