ਪੰਜਾਬ ’ਚ ਝੋਨੇ ਦੀ ਵਢਾਈ, ਤੁਲਾਈ ਤੇ ਨਰਮੇ ਦੀ ਚੁਗਾਈ ਪਰ ਕਿਣਮਿਣ ਕਾਰਨ ਕਿਸਾਨੀ ਘਬਰਾਈ

ਪੰਜਾਬ ’ਚ ਝੋਨੇ ਦੀ ਵਢਾਈ, ਤੁਲਾਈ ਤੇ ਨਰਮੇ ਦੀ ਚੁਗਾਈ ਪਰ ਕਿਣਮਿਣ ਕਾਰਨ ਕਿਸਾਨੀ ਘਬਰਾਈ

ਭੈਣੀ ਬਾਘਾ ਦੇ ਖਰੀਦ ਕੇਂਦਰ ਵਿਚ ਅੰਬਰ ਹੇਠ ਪਿਆ ਝੋਨਾ।

ਜੋਗਿੰਦਰ ਸਿੰਘ ਮਾਨ

ਮਾਨਸਾ, 17 ਅਕਤੂਬਰ

ਪੰਜਾਬ ਵਿੱਚ ਮੌਸਮ ਅੱਜ ਮੁੜ ਖਰਾਬ ਹੋਣ ਕਾਰਨ ਕਿਸਾਨ ਘਬਰਾ ਗਿਆ ਹੈ। ਰਾਜ ਭਰ ਵਿੱਚ ਝੋਨੇ ਦੀ ਵਢਾਈ, ਤੁਲਾਈ ਅਤੇ ਨਰਮੇ ਦੀ ਚੁਗਾਈ ਚੱਲ ਰਹੀ ਹੈ ਤੇ ਅੱਜ ਕਿਣਮਿਣ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਮੌਸਮ ਦੇ ਮਿਜ਼ਾਜ ਵਿਗੜਦਿਆਂ ਹੀ ਥੋੜੀ ਜਿਹੀ ਸਿੱਲ ਨਾਲ ਹੀ ਖੇਤਾਂ ਵਿਚ ਕੰਬਾਈਨਾਂ ਦਾ ਚੱਲਣਾ ਬੰਦ ਹੋ ਜਾਂਦਾ ਹੈ ਅਤੇ ਇਸ ਨਾਲ ਹੀ ਮੰਡੀਆਂ ਵਿੱਚ ਵਿਕਣ ਲਈ ਆਏ ਝੋਨੇ ਦੀ ਨਮੀ ਵਾਲੀ ਮਾਤਰਾ ਵਧਣ ਨਾਲ ਬੋਲੀ ਨਹੀਂ ਲੱਗਦੀ। ਭਾਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾ. ਰਾਜ ਕੁਮਾਰ ਪਾਲ ਨੇ ਕਿਹਾ ਕਿ ਮੌਸਮ ਦੀ ਜਾਣਕਾਰੀ ਕਿਸਾਨਾਂ ਨੂੰ ਦੇ ਦਿੱਤੀ ਗਈ ਹੈ ਪਰ ਮੰਡੀਆਂ ਵਿੱਚ ਝੋਨੇ ਅਤੇ ਨਰਮੇ ਨੂੰ ਲੈ ਕੇ ਆਏ ਕਿਸਾਨਾਂ ਕੋਲ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਦਾ ਕੋਈ ਪ੍ਰਬੰਧ ਨਹੀਂ ਹੈ, ਜਦੋਂ ਕਿ ਮੰਡੀਆਂ ਵਿੱਚ ਫਸਲ ਦੀ ਭਿੱਜਣ ਸਮੇਤ ਹਰ ਤਰ੍ਹਾਂ ਦੀ ਰਾਖੀ ਪੰਜਾਬ ਮੰਡੀ ਬੋਰਡ ਵੱਲੋਂ ਕਰਨੀ ਹੁੰਦੀ ਹੈ।ਪੰਜਾਬ ਸਰਕਾਰ ਵੱਲੋਂ ਆੜਤੀਆਂ ਨੂੰ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਬਕਾਇਦਾ ਨਿਰਦੇਸ਼ ਦਿੱਤੇ ਗਏ ਹਨ ਪਰ ਆੜ੍ਹਤੀਆਂ ਕੋਲ ਏਨੀ ਵੱਡੀ ਗਿਣਤੀ ਵਿਚ ਤਰਪਾਲਾਂ ਹੋਣ ਦਾ ਪੁਖਤਾ ਪ੍ਰਬੰਧ ਨਹੀਂ ਹੈ।

ਭੀਖੀ ਦੀ ਅਨਾਜ ਮੰਡੀ ਵਿੱਚ ਝੋਨੇ ’ਚ ਨਮੀ ਦੀ ਜਾਂਚ ਕਰਦੇ ਹੋਏ ਮਾਰਕੀਟ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਸਿੱਧੂ।

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀਐੱਸ ਰੋਮਾਣਾ ਦਾ ਕਹਿਣਾ ਹੈ ਕਿ ਹੁਣ ਤੇਜ਼ ਧੁੱਪ ਵਾਲੇ ਮੌਸਮ ਦੀ ਲੋੜ ਸੀ ਪਰ ਹੁਣ ਵਿਗੜੇ ਮੌਸਮ ਨੇ ਕਿਸਾਨਾਂ ਸਮੇਤ ਸਭ ਨੂੰ ਡਰਾ ਧਰਿਆ ਹੈ। ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਆੜ੍ਹਤੀਆਂ ਦੇ ਨਾਲ ਨਾਲ ਖ਼ਰੀਦ ਕੇਂਦਰਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਹਰ ਤਰ੍ਹਾਂ ਦਾ ਉਪਰਾਲਾ ਕਰਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All