ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 30 ਅਕਤੂਬਰ
ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਚੌਥੇ ਦਿਨ ਵਧ ਕੇ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਈਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਪ੍ਰਤੀ ਲਿਟਰ 35-35 ਪੈਸੇ ਪ੍ਰਤੀ ਲਿਟਰ ਵਾਧਾ ਕੀਤਾ ਗਿਆ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 108.99 ਰੁਪਏ ਤੇ ਡੀਜ਼ਲ ਦੀ ਕੀਮਤ 97.72 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ਵਿੱਚ ਅੱਜ ਪੈਟਰੋਲ ਦੀ ਕੀਮਤ 114.81 ਰੁਪਏ, ਜਦਕਿ ਡੀਜ਼ਲ ਦੀ ਕੀਮਤ 105.86 ਰੁਪਏ ਪ੍ਰਤੀ ਲਿਟਰ ਹੋ ਗਈ ਹੈ।