
ਨਵੀਂ ਦਿੱਲੀ, 30 ਮਾਰਚ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ ਨੌਂ ਦਿਨਾਂ ਵਿੱਚ ਕੁੱਲ 5.60 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 100.21 ਰੁਪਏ ਤੋਂ ਵਧ ਕੇ 101.01 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 91.47 ਰੁਪਏ ਤੋਂ ਵਧ ਕੇ 92.27 ਰੁਪਏ ਪ੍ਰਤੀ ਲਿਟਰ ਹੋ ਗਈ ਹੈ। .
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ