ਨਵੀਂ ਦਿੱਲੀ, 14 ਜਨਵਰੀ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਇਸਦੇ ਨਾਲ ਇਨ੍ਹਾਂ ਦੀ ਕੀਮਤ ਨੇ ਨਵਾਂ ਰਿਕਾਰਡ ਬਣਾ ਦਿੱਤਾ ਹੈ। ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿਚ ਹੁਣ ਪੈਟਰੋਲ ਦੀ ਕੀਮਤ 84.70 ਰੁਪਏ ਅਤੇ ਡੀਜ਼ਲ ਦੀ ਕੀਮਤ 74.88 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ਵਿਚ ਪੈਟਰੋਲ ਦੀਆਂ ਕੀਮਤਾਂ 91.07 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 91.32 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 81.34 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 81.60 ਰੁਪਏ ਪ੍ਰਤੀ ਲਿਟਰ ਹੋ ਗਈਆਂ ਹਨ।