ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ ਵਾਧਾ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ ਵਾਧਾ

ਨਵੀਂ ਦਿੱਲੀ:

ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਕੀਤੇ ਗਏ ਵਾਧੇ ਨਾਲ ਇਨ੍ਹਾਂ ਦੀਆਂ ਕੀਮਤਾਂ ਹੁਣ ਤੱਕ ਦੇ ਆਪਣੇ ਸਭ ਤੋਂ ਉੱਚੇ ਭਾਅ ’ਤੇ ਪੁੱਜ ਗਈਆਂ ਹਨ। ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ ਇਸ ਹਫ਼ਤੇ ਚੌਥੀ ਵਾਰ ਵਾਹਨ ਦੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੈਟਰੋਲ ਦਾ ਭਾਅ ਦਿੱਲੀ ਵਿਚ 85.70 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ਵਿਚ 92.28 ਰੁਪਏ ਪ੍ਰਤੀ ਲਿਟਰ ’ਤੇ ਪਹੁੰਚ ਗਿਆ ਹੈ। ਕੌਮੀ ਰਾਜਧਾਨੀ ਵਿਚ ਡੀਜ਼ਲ 75.88 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ਵਿਚ 82.66 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਮਿਲਾਪ ਦਾ ਮਹੀਨਾ ਫੱਗਣ

ਮਿਲਾਪ ਦਾ ਮਹੀਨਾ ਫੱਗਣ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਸ਼ਹਿਰ

View All