DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Petrol Price : ਕੀ ਆਉਣ ਵਾਲੇ ਦਿਨਾਂ 'ਚ ਵਧ ਸਕਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ? ਜਾਣੋਂ ਸਰਕਾਰੀ ਸੂਤਰਾਂ ਨੇ ਕੀ ਕਿਹਾ

ਸਰਕਾਰੀ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਕਾਫ਼ੀ ਵਧਣ ਦੇ ਬਾਵਜੂਦ, ਪਿਛਲੇ ਚਾਰ ਸਾਲਾਂ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸਰਕਾਰੀ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਕਾਫ਼ੀ ਵਧਣ ਦੇ ਬਾਵਜੂਦ, ਪਿਛਲੇ ਚਾਰ ਸਾਲਾਂ ਤੋਂ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ ਹਨ, ਜਿਸ ਕਾਰਨ ਹੋ ਰਿਹਾ ਨੁਕਸਾਨ ਹੁਣ ਲਗਾਤਾਰ ਵਧਦਾ ਜਾ ਰਿਹਾ ਹੈ।

ਆਲਮੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਇਸ ਹਫ਼ਤੇ ਥੋੜ੍ਹੀ ਗਿਰਾਵਟ ਤੋਂ ਪਹਿਲਾਂ 126 ਡਾਲਰ ਪ੍ਰਤੀ ਬੈਰਲ ਦੇ ਚਾਰ ਸਾਲਾਂ ਦੇ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ। ਹਾਲਾਂਕਿ ਹੁਣ ਇਨ੍ਹਾਂ ਵਿੱਚ ਥੋੜ੍ਹੀ ਕਮੀ ਆਈ ਹੈ, ਫਿਰ ਵੀ ਕੀਮਤਾਂ 110 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਹੀ ਚੱਲ ਰਹੀਆਂ ਹਨ। ਤੇਲ ਦੀਆਂ ਕੀਮਤਾਂ ਵਧਣ ਦਾ ਮੁੱਖ ਕਾਰਨ ਹੋਰਮੁਜ਼ ਜਲਮਾਰਗ ਰਾਹੀਂ ਜਹਾਜ਼ਾਂ ਦੇ ਆਉਣ-ਜਾਣ 'ਤੇ ਲੱਗੀਆਂ ਰੋਕਾਂ ਅਤੇ ਅਮਰੀਕਾ ਤੇ ਇਰਾਨ ਦੇ ਆਗੂਆਂ ਵਿਚਾਲੇ ਚੱਲ ਰਹੀ ਤਕਰਾਰ ਹੈ, ਜਿਸ ਕਾਰਨ ਸ਼ਾਂਤੀ ਵਾਰਤਾ ਰੁਕੀ ਹੋਈ ਹੈ।

Advertisement

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਤੋਂ ਪਹਿਲਾਂ ਦਿਨ ਵੇਲੇ, ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ ਤੇਲ ਉਦਯੋਗ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਦੁਨੀਆ ਭਰ ਵਿੱਚ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਬਾਵਜੂਦ, ਪੈਟਰੋਲ, ਡੀਜ਼ਲ ਅਤੇ ਘਰੇਲੂ ਰਸੋਈ ਗੈਸ (LPG) ਦੇ ਰੇਟ ਫਿਲਹਾਲ ਨਹੀਂ ਵਧਾਏ ਜਾ ਰਹੇ ਹਨ।

Advertisement

ਪਿਛਲੇ ਹਫ਼ਤੇ, ਤੇਲ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਸੀ ਕਿ ਸਰਕਾਰੀ ਤੇਲ ਕੰਪਨੀਆਂ ਨੂੰ ਪੈਟਰੋਲ 'ਤੇ ਲਗਪਗ 20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ ਲਗਪਗ 100 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ, ਕਿਉਂਕਿ ਆਲਮੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਪਿਛਲੇ ਲਗਪਗ ਚਾਰ ਸਾਲਾਂ ਤੋਂ ਕੀਮਤਾਂ ਸਥਿਰ ਰੱਖੀਆਂ ਗਈਆਂ ਹਨ। ਹਾਲਾਂਕਿ, ਉਨ੍ਹਾਂ ਕਿਹਾ ਸੀ ਕਿ ਅਜੇ ਕੀਮਤਾਂ ਵਧਾਉਣ ਦੀ ਕੋਈ ਯੋਜਨਾ ਨਹੀਂ ਹੈ।

ਕੱਚਾ ਤੇਲ, ਜੋ ਪਿਛਲੇ ਸਾਲ 70 ਡਾਲਰ ਪ੍ਰਤੀ ਬੈਰਲ ਸੀ, ਪਿਛਲੇ ਮਹੀਨੇ ਔਸਤਨ 114 ਡਾਲਰ ਤੋਂ ਉੱਪਰ ਰਿਹਾ। ਪੈਟਰੋਲ ਅਤੇ ਡੀਜ਼ਲ ਦੀਆਂ ਰਿਟੇਲ ਕੀਮਤਾਂ ਅਪਰੈਲ 2022 ਦੀ ਸ਼ੁਰੂਆਤ ਤੋਂ ਸਥਿਰ ਹਨ। ਇਸ ਸਮੇਂ ਦੌਰਾਨ ਕੌਮਾਂਤਰੀ ਬਾਜ਼ਾਰ ਵਿੱਚ ਕਈ ਵਾਰ ਤੇਲ ਦੀਆਂ ਕੀਮਤਾਂ ਵਧੀਆਂ ਅਤੇ ਕਈ ਵਾਰ ਘਟੀਆਂ। ਜਦੋਂ ਕੀਮਤਾਂ ਘਟੀਆਂ, ਤਾਂ ਸਰਕਾਰੀ ਤੇਲ ਕੰਪਨੀਆਂ ਨੇ ਚੰਗਾ ਮੁਨਾਫਾ ਕਮਾਇਆ, ਜਿਸ ਦੀ ਵਰਤੋਂ ਉਨ੍ਹਾਂ ਨੇ ਕੀਮਤਾਂ ਵਧਣ ਵੇਲੇ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕੀਤੀ।

Advertisement
×