ਨਵੀਂ ਦਿੱਲੀ, 7 ਜਨਵਰੀ
ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀਆਂ ਕੀਮਤਾਂ ਵੀਰਵਾਰ ਨੂੰ ਵਧ ਕੇ 84.20 ਰੁਪਏ ਪ੍ਰਤੀ ਲਿਟਰ ਹੋ ਗਈਆਂ, ਜੋ ਹੁਣ ਤੱਕ ਦੀ ਸਭ ਤੋਂ ਵੱਧ ਕੀਮਤ ਹੈ। ਤੇਲ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਅਨੁਸਾਰ ਵੀਰਵਾਰ ਨੂੰ ਪੈਟਰੋਲ ਦੀ ਕੀਮਤ ਵਿਚ 23 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ ਵਿਚ 26 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਸੀ। ਇਸ ਨਾਲ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ 84.20 ਰੁਪਏ ਤੇ ਡੀਜ਼ਲ ਦੀ ਕੀਮਤ 74.38 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ਵਿੱਚ ਪੈਟਰੋਲ 90.83 ਰੁਪਏ ਤੇ ਡੀਜ਼ਲ 81.07 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।