ਕੀਮਤਾਂ ਵਧੀਆਂ: gold 1.58 ਲੱਖ ਤੋਲਾ ਅਤੇ silver 2.65 ਲੱਖ ਕਿਲੋ ਹੋਈ
ਆਉਣ ਵਾਲੇ ਦਿਨਾਂ ਵਿਚ ਕੀਮਤਾਂ ਹੋਰ ਵਧਣ ਦੀ ਸੰਭਾਵਨਾ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਤੇਜ਼ੀ ਦਰਜ ਕੀਤੀ ਗਈ ਹੈ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਅਨੁਸਾਰ 24 ਕੈਰੇਟ ਸੋਨੇ ਦੀ ਕੀਮਤ 3,362 ਰੁਪਏ ਪ੍ਰਤੀ 10 ਗ੍ਰਾਮ ਵਧ ਕੇ 1,58,428 ਰੁਪਏ ’ਤੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸੋਨੇ ਦਾ ਭਾਅ 1,55,066 ਰੁਪਏ ਸੀ। ਇਸੇ ਤਰ੍ਹਾਂ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਚਾਂਦੀ 15,236 ਰੁਪਏ ਮਹਿੰਗੀ ਹੋ ਕੇ 2,65,550 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਆ ਗਈ ਹੈ, ਜਦਕਿ ਕੱਲ੍ਹ ਇਸ ਦੀ ਕੀਮਤ 2,50,314 ਰੁਪਏ ਸੀ। ਬਾਜ਼ਾਰ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ।
ਸਾਲ 2026 ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਸਾਲ ਹੁਣ ਤੱਕ ਸੋਨਾ 25,000 ਰੁਪਏ ਅਤੇ ਚਾਂਦੀ 35,000 ਰੁਪਏ ਮਹਿੰਗੀ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸੇ ਸਾਲ 29 ਜਨਵਰੀ ਨੂੰ ਸੋਨੇ ਨੇ 1.76 ਲੱਖ ਰੁਪਏ ਅਤੇ ਚਾਂਦੀ ਨੇ 3.86 ਲੱਖ ਰੁਪਏ ਦਾ ਆਪਣਾ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ (ਆਲ ਟਾਈਮ ਹਾਈ) ਛੂਹਿਆ ਸੀ। ਕੀਮਤਾਂ ਵਿੱਚ ਇਹ ਤੇਜ਼ੀ ਨਿਵੇਸ਼ਕਾਂ ਅਤੇ ਗਾਹਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

