DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਵੱਲੋਂ ਦੁਬਈ ’ਚ ਗਲਫ਼-ਫ਼ੂਡ 2024 ਦੌਰਾਨ ਫ਼ੂਡ ਪ੍ਰੋਸੈਸਿੰਗ ਨਿਵੇਸ਼ ਨੂੰ ਸੱਦਾ

ਚੰਡੀਗੜ੍ਹ, 23 ਫਰਵਰੀ ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ...
  • fb
  • twitter
  • whatsapp
  • whatsapp
Advertisement

ਚੰਡੀਗੜ੍ਹ, 23 ਫਰਵਰੀ

ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ ਗਲਫ਼-ਫ਼ੂਡ 2024 ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ।

Advertisement

ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ  ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ।

ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ੍ਰੀ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਮਰਪਿਤ ਹੈ ਅਤੇ ਪੰਜਾਬ ਵਿੱਚ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਸੂਬੇ ਨੂੰ ਨੇਪਾਲ, ਯੂਏਈ, ਕੈਨੇਡਾ ਅਤੇ ਯੂਕੇ ਦੇ ਵਪਾਰੀਆਂ ਤੋਂ ਪਹਿਲਾਂ ਹੀ ਕਈ ਆਰਡਰ ਪ੍ਰਾਪਤ ਹੋ ਚੁੱਕੇ ਹਨ। ਇਸ ਦੌਰਾਨ ਸਪੇਨ, ਐਸਤੋਨੀਆ, ਇਟਲੀ, ਰੂਸ ਅਤੇ ਹੋਰ ਮੁਲਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਨਵੀਆਂ ਤਕਨਾਲੋਜੀਆਂ ਅਤੇ ਉਤਪਾਦਾਂ ਨੂੰ ਅਪਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਤੋਂ ਇਲਾਵਾ ਬਾਸਮਤੀ ਦੇ ਬਰਾਮਦਕਾਰਾਂ ਨਾਲ ਮੀਟਿੰਗਾਂ ਕਰਕੇ ਸੂਬੇ ਤੋਂ ਬਰਾਮਦ ਵਧਾਉਣ ਲਈ ਰਣਨੀਤਕ ਯੋਜਨਾ ਦੀ ਰੂਪਰੇਖਾ ਵੀ ਉਲੀਕੀ ਗਈ।

ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਇਸ ਮੌਕੇ ਵਪਾਰਕ ਗੱਲਬਾਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਖਾੜੀ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਪਰਵਾਸੀਆਂ ਨੂੰ ਵੀ ਮਿਲੇ ਅਤੇ ਵਿਚਾਰ ਚਰਚਾ ਕੀਤੀ।

Advertisement
×