ਆਰ ਬੀ ਆਈ: ਵਿਆਜ ਦਰਾਂ ਤੈਅ ਕਰਨ ਵਾਲੀ ਕਮੇਟੀ ਦੀ ਮੀਟਿੰਗ ਸ਼ੁਰੂ
ਨੀਤੀਗਤ ਵਿਆਜ ਦਰਾਂ ਬਾਰੇ ਫ਼ੈਸਲਾ ਲੈਣ ਵਾਲੀ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐੱਮ ਪੀ ਸੀ) ਦੀ ਤਿੰਨ ਦਿਨਾਂ ਮੀਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰ ਵਿਆਜ ਦਰਾਂ ਨੂੰ ਸਥਿਰ ਰੱਖਿਆ ਜਾ...
Advertisement
ਨੀਤੀਗਤ ਵਿਆਜ ਦਰਾਂ ਬਾਰੇ ਫ਼ੈਸਲਾ ਲੈਣ ਵਾਲੀ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐੱਮ ਪੀ ਸੀ) ਦੀ ਤਿੰਨ ਦਿਨਾਂ ਮੀਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰ ਵਿਆਜ ਦਰਾਂ ਨੂੰ ਸਥਿਰ ਰੱਖਿਆ ਜਾ ਸਕਦਾ ਹੈ, ਜਦਕਿ ਕੁਝ ਨੇ ਇਸ ’ਚ 0.25 ਫ਼ੀਸਦ ਦੀ ਕਟੌਤੀ ਦੀ ਸੰਭਾਵਨਾ ਜਤਾਈ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸੰਜੈ ਮਲਹੋਤਰਾ ਦੀ ਅਗਵਾਈ ਹੇਠਲੀ ਛੇ ਮੈਂਬਰੀ ਐੱਮ ਪੀ ਸੀ ਦੀ ਮੀਟਿੰਗ ’ਚ ਲਏ ਗਏ ਫ਼ੈਸਲਿਆਂ ਦਾ ਐਲਾਨ ਬੁੱਧਵਾਰ ਨੂੰ ਕੀਤਾ ਜਾਵੇਗਾ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਆਲਮੀ ਤਣਾਅ ਅਤੇ ਅਮਰੀਕਾ ਵੱਲੋਂ ਭਾਰਤੀ ਵਸਤਾਂ ’ਤੇ 50 ਫ਼ੀਸਦ ਟੈਰਿਫ ਲਗਾਏ ਜਾਣ ਕਾਰਨ ਭਾਰੀ ਦਬਾਅ ਬਣਿਆ ਹੋਇਆ ਹੈ। ਰਿਜ਼ਰਵ ਬੈਂਕ ਇਸ ਵਰ੍ਹੇ ਫਰਵਰੀ ਤੋਂ ਹੁਣ ਤੱਕ ਤਿੰਨ ਵਾਰ ਨੀਤੀਗਤ ਰੈਪੋ ਦਰ ’ਚ ਕੁੱਲ ਇਕ ਫ਼ੀਸਦੀ ਅੰਕਾਂ ਦੀ ਕਟੌਤੀ ਕਰ ਚੁੱਕਾ ਹੈ। ਉਂਝ ਅਗਸਤ ’ਚ ਹੋਈ ਮੀਟਿੰਗ ਮਗਰੋਂ ਉਸ ਨੇ ਰੈਪੋ ਦਰ ’ਚ ਕੋਈ ਬਦਲਾਅ ਨਾ ਕਰਦਿਆਂ ਉਸ ਨੂੰ 5.50 ਫ਼ੀਸਦ ’ਤੇ ਸਥਿਰ ਰੱਖਿਆ ਸੀ।
Advertisement
Advertisement