DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

RBI MPC Meeting: ਰੈਪੋ ਰੇਟ 5.25% ’ਤੇ ਬਰਕਰਾਰ, ਹੋਮ- ਆਟੋ ਲੋਨ ਦੀ EMI ’ਚ ਕੋਈ ਬਦਲਾਅ ਨਹੀਂ

GDP ਵਿਕਾਸ ਦਰ ਦਾ ਅਨੁਮਾਨ ਵਧਾ ਕੇ 6.7% ਕੀਤਾ; ਮਹਿੰਗਾਈ ਦਰ ਘਟਾ ਕੇ 5% ਕੀਤੀ

  • fb
  • twitter
  • whatsapp
  • whatsapp
featured-img featured-img
ਭਾਰਤੀ ਰਿਜ਼ਰਵ ਬੈਂਕ।
Advertisement

ਪੱਛਮੀ ਏਸ਼ੀਆ ਦੇ ਸੰਕਟ ਕਾਰਨ ਊਰਜਾ ਕੀਮਤਾਂ ਵਿੱਚ ਆ ਰਹੀਆਂ ਰੁਕਾਵਟਾਂ ਦੇ ਪ੍ਰਭਾਵ ਨੂੰ ਧਿਆਨ ਵਿੱਚ ਰੱਖਦਿਆਂ, ਭਾਰਤੀ ਰਿਜ਼ਰਵ ਬੈਂਕ (RBI) ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਆਪਣੀਆਂ ਮੁੱਖ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਚਾਲੂ ਵਿੱਤੀ ਵਰ੍ਹੇ ਦੀ ਤੀਜੀ ਦੋ-ਮਹੀਨਾਵਾਰ ਮੁਦਰਾ ਨੀਤੀ ਦਾ ਐਲਾਨ ਕਰਦਿਆਂ ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਦੱਸਿਆ ਕਿ ਮੁਦਰਾ ਨੀਤੀ ਕਮੇਟੀ (MPC) ਨੇ ਸਰਬਸੰਮਤੀ ਨਾਲ ਰੈਪੋ ਰੇਟ ਨੂੰ 5.25 ਫੀਸਦੀ ’ਤੇ Neutral ਰੁਖ਼ ਨਾਲ ਸਥਿਰ ਰੱਖਣ ਦਾ ਫੈਸਲਾ ਕੀਤਾ ਹੈ।

Advertisement

ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਜੂਨ ਵਿੱਚ ਉਪਭੋਗਤਾ ਮੁੱਲ ਸੂਚਕਾਂਕ (CPI) ’ਤੇ ਆਧਾਰਿਤ ਪ੍ਰਚੂਨ ਮਹਿੰਗਾਈ ਦਰ ਆਰਬੀਆਈ ਦੇ 4 ਫੀਸਦੀ ਦੇ ਟੀਚੇ ਨੂੰ ਪਾਰ ਕਰਕੇ 4.38 ਫੀਸਦੀ ’ਤੇ ਪਹੁੰਚ ਗਈ ਸੀ। ਹਾਲਾਂਕਿ, ਕੇਂਦਰੀ ਬੈਂਕ ਨੇ ਚਾਲੂ ਵਿੱਤੀ ਵਰ੍ਹੇ (FY27) ਲਈ ਭਾਰਤ ਦੀ ਜੀਡੀਪੀ ਵਿਕਾਸ ਦਰ ਦਾ ਅਨੁਮਾਨ 6.6 ਫੀਸਦੀ ਤੋਂ ਵਧਾ ਕੇ 6.7 ਫੀਸਦੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚਾਲੂ ਵਿੱਤੀ ਵਰ੍ਹੇ ਲਈ ਮਹਿੰਗਾਈ ਦਰ (Inflation) ਦਾ ਅਨੁਮਾਨ ਘਟਾ ਕੇ 5.0 ਫੀਸਦੀ ਕਰ ਦਿੱਤਾ ਗਿਆ ਹੈ।

Advertisement

Advertisement
×