ਅਹਿਮਦਾਬਾਦ/ਨਵੀਂ ਦਿੱਲੀ: ਆਰ.ਐੱਸ. ਸੋਢੀ ਨੇ ਅੱਜ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ (ਜੀਸੀਐੱਮਐੱਮਐੱਫ) ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਰ ਉਨ੍ਹਾਂ ਨੇ ਅਸਤੀਫ਼ਾ ਦੇਣ ਪਿੱਛੇ ਕੋਈ ਕਾਰਨ ਨਹੀਂ ਦੱਸਿਆ। ਹਾਲਾਂਕਿ ਸ੍ਰੀ ਸੋਢੀ ਨੇ ਦੱਸਿਆ ਕਿ ਉਨ੍ਹਾਂ ਨੇ ਫੈਡਰੇਸ਼ਨ ਦੇ ਬੋਰਡ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਜ਼ਿੰਮੇਵਾਰੀ ਤੋਂ ਫਾਰਗ ਕੀਤਾ ਜਾਵੇ। ਇਸੇ ਦੌਰਾਨ ਫੈਡਰੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਜਯਨਭਾਈ ਮਹਿਤਾ ਨੂੰ ਅੰਤਰਿਮ ਚਾਰਜ ਸੌਂਪਿਆ ਗਿਆ ਹੈ। ਸੋਢੀ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਫੈਡਰੇਸ਼ਨ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੇ ਬੋਰਡ ਵੱਲੋਂ ਅਹੁਦਾ ਛੱਡੇ ਜਾਣ ਲਈ ਆਖਣ ਤੋਂ ਤੁਰੰਤ ਬਾਅਦ ਆਪਣਾ ਅਸਤੀਫ਼ਾ ਦੇ ਦਿੱਤਾ। ਹਾਲਾਂਕਿ ਅਚਾਨਕ ਅਸਤੀਫ਼ਾ ਦੇ ਸਪੱਸ਼ਟ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਪਰ ਸੋਢੀ ਨੇ ਕਿਹਾ ਕਿ ਸੇਵਾਕਾਲ ਵਿੱਚ ਵਾਧੇ ਤਹਿਤ ਉਹ ਅਹੁਦੇ ‘ਤੇ ਸਨ ਅਤੇ ਉਨ੍ਹਾਂ ਨੇ ਬੋਰਡ ਨੂੰ ਐੱਮਡੀ ਦੇ ਅਹੁਦੇ ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ ਅੱਜ ਗਾਂਧੀਨਗਰ ਵਿੱਚ ਅਮੁਲਫੈੱਡ ਡੇਅਰੀ ਕੰਪਲੈਕਸ ਵਿੱਚ ਫੈਡਰੇਸ਼ਨ ਦੇ ਬੋਰਡ ਦੀ ਮੀਟਿੰਗ ਹੋਈ ਅਤੇ ਆਰ.ਐਸ. ਸੋਢੀ ਦੀਆਂ ਸੇਵਾਵਾਂ ਖਤਮ ਕਰਨ ਦਾ ਫ਼ੈਸਲਾ ਲਿਆ ਗਿਆ। -ਪੀਟੀਆਈ