DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Share Market News : ਅਮਰੀਕਾ-ਇਰਾਨ ਸ਼ਾਂਤੀ ਗੱਲਬਾਤ ਮੁੜ ਸ਼ੁਰੂ ਹੋਣ ਦੀਆਂ ਉਮੀਦਾਂ ਵਿਚਾਲੇ ਸ਼ੇਅਰ ਬਾਜ਼ਾਰ ਵਿੱਚ ਤੇਜ਼ੀ 

ਅਮਰੀਕਾ ਅਤੇ ਇਰਾਨ ਵਿਚਕਾਰ ਮੁੜ ਗੱਲਬਾਤ ਸ਼ੁਰੂ ਹੋਣ ਦੀਆਂ ਉਮੀਦਾਂ ਵਿਚਾਲੇ ਆਲਮੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਡਿੱਗਣ ਕਾਰਨ ਬੁੱਧਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਦੇ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ 'ਚ...

  • fb
  • twitter
  • whatsapp
  • whatsapp
Advertisement

ਅਮਰੀਕਾ ਅਤੇ ਇਰਾਨ ਵਿਚਕਾਰ ਮੁੜ ਗੱਲਬਾਤ ਸ਼ੁਰੂ ਹੋਣ ਦੀਆਂ ਉਮੀਦਾਂ ਵਿਚਾਲੇ ਆਲਮੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਡਿੱਗਣ ਕਾਰਨ ਬੁੱਧਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਦੇ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ 'ਚ ਵੱਡਾ ਵਾਧਾ ਦੇਖਿਆ ਗਿਆ ਹੈ।

30 ਸ਼ੇਅਰਾਂ ਵਾਲਾ ਬੀ ਐੱਸ ਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 1,422.85 ਅੰਕ ਵਧ ਕੇ 78,270.42 'ਤੇ ਪਹੁੰਚ ਗਿਆ। ਜਦਕਿ 50 ਸ਼ੇਅਰਾਂ ਵਾਲਾ ਐੱਨ ਐੱਸ ਈ ਨਿਫਟੀ 438.25 ਅੰਕ ਚੜ੍ਹ ਕੇ 24,280.90 'ਤੇ ਆ ਗਿਆ।

Advertisement

ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ਦੀਆਂ ਸਾਰੀਆਂ 30 ਕੰਪਨੀਆਂ ਵਾਧੇ ਵਿੱਚ ਸਨ। ਇੰਟਰਗਲੋਬ ਐਵੀਏਸ਼ਨ, ਇਨਫੋਸਿਸ, ਟਾਟਾ ਕੰਸਲਟੈਂਸੀ ਸਰਵਿਸਿਜ਼, ਐਟਰਨਲ, ਲਾਰਸਨ ਐਂਡ ਟੂਬਰੋ ਅਤੇ ਬਜਾਜ ਫਾਈਨਾਂਸ ਮੁੱਖ ਲਾਭ ਲੈਣ ਵਾਲੀਆਂ ਕੰਪਨੀਆਂ ਵਿੱਚ ਸ਼ਾਮਲ ਸਨ।

Advertisement

ਗਲੋਬਲ ਤੇਲ ਬੈਂਚਮਾਰਕ, ਬਰੈਂਟ ਕੱਚਾ ਤੇਲ 0.26 ਫੀਸਦੀ ਦੇ ਵਾਧੇ ਨਾਲ 95.04 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਜਦਕਿ ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 20 ਪੈਸੇ ਮਜ਼ਬੂਤ ਹੋ ਕੇ 93.15 'ਤੇ ਪਹੁੰਚ ਗਿਆ ਹੈ।

ਜੀਓਜੀਤ ਇਨਵੈਸਟਮੈਂਟਸ ਦੇ ਮੁੱਖ ਨਿਵੇਸ਼ ਰਣਨੀਤੀਕਾਰ ਵੀ ਕੇ ਵਿਜੇਕੁਮਾਰ ਨੇ ਕਿਹਾ ਹੈ ਕਿ ਅਮਰੀਕਾ-ਇਰਾਨ ਅਤੇ ਇਜ਼ਰਾਈਲ-ਲਿਬਨਾਨ ਵਿਚਾਲੇ ਗੱਲਬਾਤ ਮੁੜ ਸ਼ੁਰੂ ਹੋਣ ਦੀਆਂ ਉਮੀਦਾਂ ਬਾਜ਼ਾਰ ਲਈ ਚੰਗੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ 10 ਡਾਲਰ ਦੀ ਵੱਡੀ ਗਿਰਾਵਟ ਆਉਣਾ ਆਉਣ ਵਾਲੇ ਸਮੇਂ ਵਿੱਚ ਸ਼ੇਅਰ ਬਾਜ਼ਾਰ ਲਈ ਬਹੁਤ ਵਧੀਆ ਸੰਕੇਤ ਹੈ।

ਬੀਤੇ ਦਿਨ ਅਮਰੀਕੀ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਟਰੰਪ ਨੇ ਦੱਸਿਆ ਹੈ ਕਿ ਇਰਾਨ ਨਾਲ ਗੱਲਬਾਤ ਦਾ ਦੂਜਾ ਦੌਰ ਅਗਲੇ ਦੋ ਦਿਨਾਂ ਵਿੱਚ ਇਸਲਾਮਾਬਾਦ ਵਿੱਚ ਹੋ ਸਕਦਾ ਹੈ।

ਮੰਗਲਵਾਰ ਨੂੰ ਡਾਕਟਰ ਬਾਬਾ ਸਾਹਿਬ ਅੰਬੇਡਕਰ ਜਯੰਤੀ ਦੇ ਮੌਕੇ 'ਤੇ ਸ਼ੇਅਰ ਬਾਜ਼ਾਰ ਬੰਦ ਰਹੇ ਸਨ।

ਐਕਸਚੇਂਜ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ 1,983.18 ਕਰੋੜ ਰੁਪਏ ਦੇ ਸ਼ੇਅਰ ਵੇਚੇ, ਜਦਕਿ ਘਰੇਲੂ ਸੰਸਥਾਗਤ ਨਿਵੇਸ਼ਕਾਂ ਨੇ 2,432.30 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

Advertisement
×