ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ੇਅਰ ਮਾਰਕੀਟ: ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ

ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸਕਾਰਾਤਮਕ ਰਹੇ। ਸ਼ੁਰੂਆਤੀ ਕਾਰੋਬਾਰ ਵਿੱਚ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 66.28 ਅੰਕ ਚੜ੍ਹ ਕੇ 80,670.36 ’ਤੇ ਪਹੁੰਚ ਗਿਆ। 50...
Advertisement
ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸਕਾਰਾਤਮਕ ਰਹੇ। ਸ਼ੁਰੂਆਤੀ ਕਾਰੋਬਾਰ ਵਿੱਚ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 66.28 ਅੰਕ ਚੜ੍ਹ ਕੇ 80,670.36 ’ਤੇ ਪਹੁੰਚ ਗਿਆ। 50 ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ ਵੀ 42.85 ਅੰਕਾਂ ਦੇ ਵਾਧੇ ਨਾਲ 24,627.90 ’ਤੇ ਪਹੁੰਚ ਗਿਆ। ਹਾਲਾਂਕਿ ਬਾਅਦ ਵਿੱਚ ਬੀਐੱਸਈ ਦਾ ਬੈਂਚਮਾਰਕ 205.95 ਅੰਕ ਵਧ ਕੇ 80,807.55 ’ਤੇ ਅਤੇ ਨਿਫਟੀ 59 ਅੰਕ ਵਧ ਕੇ 24,643.20 ’ਤੇ ਕਾਰੋਬਾਰ ਕਰ ਰਿਹਾ ਸੀ।

ਸੈਂਸੈਕਸ ਦੀਆਂ ਕੰਪਨੀਆਂ ਵਿੱਚੋਂ ਟੈੱਕ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼, ਮਹਿੰਦਰਾ ਐਂਡ ਮਹਿੰਦਰਾ, ਐੱਚਸੀਐੱਲ ਟੈੱਕ, ਲਾਰਸਨ ਐਂਡ ਟੂਬਰੋ ਅਤੇ ਟਾਟਾ ਸਟੀਲ ਮੁੱਖ ਲਾਭਕਾਰੀ ਸਨ। ਹਾਲਾਂਕਿ ਈਟਰਨਲ, ਭਾਰਤ ਇਲੈਕਟ੍ਰਾਨਿਕਸ, ਬਜਾਜ ਫਾਈਨਾਂਸ ਅਤੇ ਆਈਸੀਆਈਸੀਆਈ ਬੈਂਕ ਘਾਟੇ ਵਿੱਚ ਸਨ।

Advertisement

ਐਸੋਸੀਏਸ਼ਨ ਆਫ ਮਿਊਚੁਅਲ ਫੰਡਸ ਇਨ ਇੰਡੀਆ (Amfi) ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਕੁਇਟੀ-ਮੁਖੀ ਮਿਊਚੁਅਲ ਫੰਡਾਂ ਵਿੱਚ ਜੁਲਾਈ ’ਚ 42,702 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ, ਜੋ ਕਿ ਇਸ ਹਿੱਸੇ ਲਈ ਹੁਣ ਤੱਕ ਦਾ ਸਭ ਤੋਂ ਵੱਧ ਮਾਸਿਕ ਅੰਕੜਾ ਹੈ।

 

 

Advertisement
Tags :
BSE SensexSensex and Nifty