DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Share Market Today: ਸੈਂਸੈਕਸ 824 ਅੰਕ ਡਿੱਗਿਆ, ਰੁਪਈਆ ਵੀ ਹੋਇਆ ਕਮਜ਼ੋਰ

ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਪੱਛਮੀ ਏਸ਼ੀਆ ’ਚ ਜੰਗ ਦੇ ਬੱਦਲਾਂ ਨੇ ਡੋਬਿਆ ਨਿਵੇਸ਼ਕਾਂ ਦਾ ਉਤਸ਼ਾਹ

  • fb
  • twitter
  • whatsapp
  • whatsapp
Advertisement

Share Market Today: ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਬੰਬੇ ਸਟਾਕ ਐਕਸਚੇਂਜ (BSE) ਦਾ ਸੂਚਕ ਅੰਕ ਸੈਂਸੈਕਸ 824.44 ਅੰਕ ਟੁੱਟ ਕੇ 73,282.41 ’ਤੇ ਆ ਗਿਆ, ਜਦੋਂਕਿ ਨੈਸ਼ਨਲ ਸਟਾਕ ਐਕਸਚੇਂਜ (NSE) ਦਾ ਨਿਫਟੀ 248.95 ਅੰਕ ਦੀ ਗਿਰਾਵਟ ਨਾਲ 22,719.30 ’ਤੇ ਕਾਰੋਬਾਰ ਕਰਦਾ ਦੇਖਿਆ ਗਿਆ।

ਬਾਜ਼ਾਰ ਵਿੱਚ ਗਿਰਾਵਟ ਦਾ ਮੁੱਖ ਕਾਰਨ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ (ਬ੍ਰੈਂਟ ਕਰੂਡ) ਦੀ ਕੀਮਤ ਦਾ 111 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋਣਾ ਹੈ। ਇਸ ਦੇ ਨਾਲ ਹੀ ਅਮਰੀਕਾ ਅਤੇ ਇਰਾਨ ਵਿਚਾਲੇ ਵਧਦੇ ਟਕਰਾਅ ਨੇ ਨਿਵੇਸ਼ਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੈਂਸੈਕਸ ਦੀਆਂ ਪ੍ਰਮੁੱਖ ਕੰਪਨੀਆਂ ਵਿੱਚੋਂ ਐਕਸਿਸ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਮਹਿੰਦਰਾ ਐਂਡ ਮਹਿੰਦਰਾ ਅਤੇ ਲਾਰਸਨ ਐਂਡ ਟੂਬਰੋ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਧ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਟੈਕ ਮਹਿੰਦਰਾ ਅਤੇ ਟੀ.ਸੀ.ਐੱਸ. ਵਰਗੀਆਂ ਆਈ.ਟੀ. ਕੰਪਨੀਆਂ ਦੇ ਸ਼ੇਅਰਾਂ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ।

Advertisement

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਈਆ 17 ਪੈਸੇ ਟੁੱਟਿਆ

ਦੂਜੇ ਪਾਸੇ, ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਵੀ ਭਾਰਤੀ ਰੁਪਏ ਨੂੰ ਜ਼ੋਰਦਾਰ ਝਟਕਾ ਲੱਗਾ ਹੈ। ਮੰਗਲਵਾਰ ਸਵੇਰੇ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਈਆ 17 ਪੈਸੇ ਡਿੱਗ ਕੇ 93.07 ਦੇ ਪੱਧਰ ’ਤੇ ਪਹੁੰਚ ਗਿਆ। ਮਾਹਿਰਾਂ ਅਨੁਸਾਰ, ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਵੱਲੋਂ ਪਿਛਲੇ ਦਿਨੀਂ ਕੀਤੀ ਗਈ 8,167 ਕਰੋੜ ਰੁਪਏ ਦੀ ਵਿਕਰੀ ਨੇ ਰੁਪਏ ’ਤੇ ਦਬਾਅ ਵਧਾਇਆ ਹੈ। ਹਾਲਾਂਕਿ ਰਿਜ਼ਰਵ ਬੈਂਕ (RBI) ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਯਤਨਸ਼ੀਲ ਹੈ, ਪਰ ਗਲੋਬਲ ਅਨਿਸ਼ਚਿਤਤਾ ਕਾਰਨ ਰੁਪਏ ਵਿੱਚ ਉਤਰਾਅ-ਚੜ੍ਹਾਅ ਜਾਰੀ ਰਹਿਣ ਦੀ ਸੰਭਾਵਨਾ ਹੈ।

Advertisement

Advertisement
×