ਸ਼ੇਅਰ ਕਾਰੋਬਾਰ ਨੇ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਫੜੀ
ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿਚ ਕਟੌਤੀ ਤੇ ਅਮਰੀਕਾ-ਚੀਨ ਵਪਾਰ ਸਮਝੌਤੇ ਦੀਆਂ ਸੰਭਾਵਨਾਵਾਂ ਦਰਮਿਆਨ ਸੈਂਸੈਕਸ ਤੇ ਨਿਫਟੀ ਵਿਚ ਮੰੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਵਾਧਾ ਦਰਜ ਕੀਤਾ ਗਿਆ। ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 125.93 ਅੰਕਾਂ ਦੀ ਸ਼ੂਟ ਵਟ ਕੇ 84,904.77 ਨੂੰ ਅਤੇ ਐੱਨਐੱਸਈ ਦਾ ਨਿਫਟੀ 39.8 ਅੰਕਾਂ ਦੇ ਵਾਧੇ ਨਾਲ 26,005.85 ਦੇ ਪੱਧਰ ਨੂੰ ਪਹੁੰਚ ਗਿਆ।
ਸੈਂਸੈਕਸ ਵਿਚ ਸ਼ਾਮਲ 30 ਕੰਪਨੀਆਂ ਵਿੱਚੋਂ ਸਟੇਟ ਬੈਂਕ ਆਫ਼ ਇੰਡੀਆ, ਟਾਟਾ ਸਟੀਲ, ਲਾਰਸਨ ਐਂਡ ਟੂਬਰੋ, ਅਡਾਨੀ ਪੋਰਟਸ, ਟਾਈਟਨ ਅਤੇ ਮਾਰੂਤੀ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੀਆਂ ਕੰਪਨੀਆਂ ਸਨ। ਹਾਲਾਂਕਿ ਆਈਸੀਆਈਸੀਆਈ ਬੈਂਕ, ਬਜਾਜ ਫਾਇਨਾਂਸ, ਬਜਾਜ ਫਿਨਸਰਵ ਅਤੇ ਏਸ਼ੀਅਨ ਪੇਂਟਸ ਨੁਕਸਾਨ ਵਿਚ ਰਹੇ। ਏਸ਼ਿਆਈ ਬਾਜ਼ਾਰਾਂ ਵਿੱਚ ਦੱਖਣੀ ਕੋਰੀਆ ਦੇ ਕੋਸਪੀ ਅਤੇ ਜਾਪਾਨ ਦੇ ਨਿੱਕੇਈ 225 ਵਿੱਚ ਗਿਰਾਵਟ ਆਈ, ਜਦੋਂ ਕਿ ਚੀਨ ਦੇ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦੇ ਹੈਂਗ ਸੇਂਗ ਵਿੱਚ ਵਾਧਾ ਹੋਇਆ।
ਸੋਮਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਨਾਲ ਬੰਦ ਹੋਏ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕੱਚਾ ਤੇਲ 0.05 ਫੀਸਦ ਵਧ ਕੇ $65.65 ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸੋਮਵਾਰ ਨੂੰ ਸ਼ੁੱਧ ਵਿਕਰੇਤਾ ਸਨ, ਜਿਨ੍ਹਾਂ ਨੇ 55.58 ਕਰੋੜ ਦੇ ਸ਼ੇਅਰ ਵੇਚੇ। ਹਾਲਾਂਕਿ, ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 2,492.12 ਕਰੋੜ ਦੇ ਸ਼ੇਅਰ ਖਰੀਦੇ।
