ਸੀਤਾਰਮਨ ਵੱਲੋਂ ਨਵੀਆਂ ਜੀਐੱਸਟੀ ਦਰਾਂ ਲਾਗੂ ਹੋਣ ਮਗਰੋਂ ਬਾਜ਼ਾਰ ਦਾ ਦੌਰਾ
ਵਸਤਾਂ ਤੇ ਸੇਵਾ ਕਰ (ਜੀ ਐੱਸ ਟੀ) ਸੁਧਾਰਾਂ ਤੋਂ ਬਾਅਦ ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਜੀਐੱਸਟੀ ਦੀਆਂ ਨਵੀਆਂ ਦਰਾਂ ਲਾਗੂ ਹੋਣ ’ਤੇ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੌਮੀ ਰਾਜਧਾਨੀ ਦੇ ਇੱਕ ਭੀੜ ਭੜੱਕੇ ਵਾਲੇ ਲਕਸ਼ਮੀ ਨਗਰ...
ਨਵੀਂ ਦਿੱਲੀ ਵਿੱਚ ਲਕਸ਼ਮੀ ਨਗਰ ਬਾਜ਼ਾਰ ਦੇ ਦੌਰੇ ਦੌਰਾਨ ਦੁਕਾਨਦਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ। -ਫੋਟੋ: ਪੀਟੀਆਈ
Advertisement
ਵਸਤਾਂ ਤੇ ਸੇਵਾ ਕਰ (ਜੀ ਐੱਸ ਟੀ) ਸੁਧਾਰਾਂ ਤੋਂ ਬਾਅਦ ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਜੀਐੱਸਟੀ ਦੀਆਂ ਨਵੀਆਂ ਦਰਾਂ ਲਾਗੂ ਹੋਣ ’ਤੇ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੌਮੀ ਰਾਜਧਾਨੀ ਦੇ ਇੱਕ ਭੀੜ ਭੜੱਕੇ ਵਾਲੇ ਲਕਸ਼ਮੀ ਨਗਰ ਬਾਜ਼ਾਰ ਦਾ ਦੌਰਾ ਕੀਤਾ ਅਤੇ ਸਟੇਸ਼ਨਰੀ ਦੀ ਦੁਕਾਨ ਦੇ ਮਾਲਕ ਨਾਲ ਗੱਲਬਾਤ ਕੀਤੀ।
ਵਿੱਤ ਮੰਤਰੀ ਦੇ ਦਫ਼ਤਰ ਨੇ ‘ਐਕਸ’ ਉੱਤੇ ਪਾਈ ਪੋਸਟ ਵਿੱਚ ਕਿਹਾ, ‘‘ਦੁਕਾਨਦਾਰ ਨੇ ਦੱਸਿਆ ਕਿ ਸਟੇਸ਼ਨਰੀ ਦੀਆਂ ਬਹੁਤ ਸਾਰੀਆਂ ਵਸਤਾਂ ’ਤੇ ਨਵੀਂ ਪੀੜ੍ਹੀ ਦੀਆਂ ਜੀ ਐੱਸ ਟੀ ਦਰਾਂ ਲਾਗੂ ਹੋਣ ਨਾਲ ਇਨ੍ਹਾਂ ਦੀਆਂ ਕੀਮਤਾਂ ਘਟੀਆਂ ਹਨ, ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਫਾਇਦਾ ਹੋਇਆ ਹੈ।’’
Advertisement
Advertisement
×