ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Stock Market: ਇਰਾਨ-ਇਜ਼ਰਾਈਲ ਜੰਗਬੰਦੀ ਬਾਰੇ ਉਮੀਦਾਂ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ

Stock Market News
Advertisement

ਮੁੰਬਈ, 26 ਜੂਨ

ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਤੋਂ ਬਾਅਦ ਉਮੀਦਾਂ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਆਪਣੀ ਤੇਜ਼ੀ ਨੂੰ ਤੀਜੇ ਦਿਨ ਜਾਰੀ ਰੱਖਿਆ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 163.27 ਅੰਕ ਚੜ੍ਹ ਕੇ 82,918.78 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 64.35 ਅੰਕ ਵਧ ਕੇ 25,309.10 ’ਤੇ ਪਹੁੰਚ ਗਿਆ। ਹਾਲਾਂਕਿ ਬਾਅਦ ਵਿੱਚ ਬੀਐੱਸਈ ਬੈਂਚਮਾਰਕ 415.98 ਅੰਕ  ਅਤੇ ਨਿਫਟੀ 115.50 ਅੰਕ ਵਧਿਆ। 30-ਸੈਂਸੈਕਸ ਫਰਮਾਂ ਵਿੱਚੋਂ ਭਾਰਤ ਇਲੈਕਟ੍ਰਾਨਿਕਸ ਲਿਮਟਿਡ, ਟਾਟਾ ਸਟੀਲ, ਈਟਰਨਲ, ਭਾਰਤੀ ਏਅਰਟੈੱਲ, ਬਜਾਜ ਫਾਈਨੈਂਸ, ਅਤੇ ਅਡਾਨੀ ਪੋਰਟਸ ਪ੍ਰਮੁੱਖ ਲਾਭਾਂ ਵਿੱਚ ਸ਼ਾਮਲ ਸਨ। ਦੂਜੇ ਪਾਸੇ ਟੈੱਕ ਮਹਿੰਦਰਾ, ਕੋਟਕ ਮਹਿੰਦਰਾ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਪਛੜ ਗਏ।

Advertisement

ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪੱਈਆ 21 ਪੈਸੇ ਵਧ ਕੇ 85.87 ’ਤੇ ਪਹੁੰਚ ਗਿਆ। -ਪੀਟੀਆਈ

Advertisement
Tags :
BSE SensexIndian Stock MarketNSEShare Marketstock market news