ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Stock Market: ਵਿਦੇਸ਼ੀ ਫੰਡਾਂ ਦੇ ਵਾਧੇ ਅਤੇ ਬਲੂ ਚਿੱਪ ਸ਼ੇਅਰਾਂ ਦੀ ਖਰੀਦਾਰੀ ਦੇ ਚਲਦਿਆਂ ਸ਼ੁਰੂਆਤੀ ਕਾਰੋਬਾਰ ’ਚ ਤੇਜ਼ੀ

ਮੁੰਬਈ, 18 ਜੂਨ ਵਿਦੇਸ਼ੀ ਫੰਡਾਂ ਦੇ ਨਵੇਂ ਵਾਧੇ ਅਤੇ ਬਲੂ-ਚਿੱਪ ਸਟਾਕ ਰਿਲਾਇੰਸ ਇੰਡਸਟਰੀਜ਼ ਤੇ ICICI ਬੈਂਕ ਵਿੱਚ ਖਰੀਦਦਾਰੀ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ ਗਿਰਾਵਟ ਤੋਂ ਬਾਅਦ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਚ ਮੁੜ ਉਛਾਲ ਆਇਆ। ਵਪਾਰ ਦੀ ਕਮਜ਼ੋਰ ਸ਼ੁਰੂਆਤ...
Advertisement

ਮੁੰਬਈ, 18 ਜੂਨ

ਵਿਦੇਸ਼ੀ ਫੰਡਾਂ ਦੇ ਨਵੇਂ ਵਾਧੇ ਅਤੇ ਬਲੂ-ਚਿੱਪ ਸਟਾਕ ਰਿਲਾਇੰਸ ਇੰਡਸਟਰੀਜ਼ ਤੇ ICICI ਬੈਂਕ ਵਿੱਚ ਖਰੀਦਦਾਰੀ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ ਗਿਰਾਵਟ ਤੋਂ ਬਾਅਦ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਚ ਮੁੜ ਉਛਾਲ ਆਇਆ। ਵਪਾਰ ਦੀ ਕਮਜ਼ੋਰ ਸ਼ੁਰੂਆਤ ਦੇ ਬਾਵਜੂਦ 30-ਸ਼ੇਅਰਾਂ ਵਾਲਾ BSE ਸੈਂਸੈਕਸ 93.05 ਅੰਕ ਵਧ ਕੇ 81,676.35 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ NSE ਨਿਫਟੀ 42.80 ਅੰਕ ਵੱਧ ਕੇ 24,896.20 ’ਤੇ ਪਹੁੰਚ ਗਿਆ। ਹਾਲਾਂਕਿ ਬਾਅਦ ਵਿੱਚ BSE Sensex 228.13 ਅੰਕ ਵੱਧ ਕੇ 81,812.04 ’ਤੇ ਅਤੇ ਨਿਫਟੀ 82.25 ਅੰਕ ਚੜ੍ਹ ਕੇ 24,937.70 ’ਤੇ ਕਾਰੋਬਾਰ ਕਰ ਰਿਹਾ ਸੀ।

Advertisement

30 ਸੈਂਸੈਕਸ ਫਰਮਾਂ ਵਿੱਚੋਂ ਇੰਡਸਇੰਡ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਮਾਰੂਤੀ, ਟਾਈਟਨ, ਟੈੱਕ ਮਹਿੰਦਰਾ, HCL ਟੈੱਕ, ਰਿਲਾਇੰਸ ਇੰਡਸਟਰੀਜ਼ ਅਤੇ ICICI ਬੈਂਕ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲਿਆਂ ਵਿੱਚੋਂ ਸਨ। ਕੋਟਕ ਮਹਿੰਦਰਾ ਬੈਂਕ, ਪਾਵਰ ਗ੍ਰਿੱਡ, NTPC ਅਤੇ ਅਡਾਨੀ ਪੋਰਟਸ ਘਾਟੇ ਵਿੱਚ ਰਹੇ। ਐਕਸਚੇਂਜ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਮੰਗਲਵਾਰ ਨੂੰ ₹1,482.77 ਕਰੋੜ ਦੇ ਇਕੁਇਟੀ ਖਰੀਦੇ।

ਉਧਰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਡਿੱਗ ਕੇ 86.42 ’ਤੇ ਆ ਗਿਆ। -ਪੀਟੀਆਈ

Advertisement
Tags :
BSE and NSEBSE SensexIndian Share MarketShare MarketStock market