ਅਮਰੀਕਾ ਵੱਲੋਂ ਟੈਕਸ ਦੇ ਐਲਾਨ ਤੋਂ ਬਾਅਦ ਸ਼ੇਅਰ ਬਜ਼ਾਰ ਡਿੱਗਿਆ
30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ’ਚ 786.36 ਅੰਕ ਡਿੱਗ ਕੇ 80,695.50 ’ਤੇ ਆ ਗਿਆ। 50 ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 212.8 ਅੰਕ ਡਿੱਗ ਕੇ 24,642.25 ’ਤੇ ਆ ਗਿਆ। ਇਸ ਐਲਾਨ ਨੂੰ ਨਵੀਂ ਦਿੱਲੀ ’ਤੇ ਅਮਰੀਕਾ ਦੀਆਂ ਮੰਗਾਂ ਮੰਨਣ ਲਈ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨੇ ਹਾਲ ਹੀ ਦੇ ਦਿਨਾਂ ’ਚ ਜਾਪਾਨ, ਬ੍ਰਿਟੇਨ ਅਤੇ ਯੂਰਪੀ ਸੰਘ ਵਰਗੇ ਵੱਡੇ ਭਾਈਵਾਲਾਂ ਨਾਲ ਲਾਭਕਾਰੀ ਵਪਾਰਕ ਸੌਦੇ ਕੀਤੇ ਹਨ।
ਇਹ ਜੁਰਮਾਨਾ ਇਸ ਲਈ ਲਗਾਇਆ ਗਿਆ ਹੈ ਕਿਉਂਕਿ ਭਾਰਤ ਨੇ ਰੂਸ ਤੋਂ ਤੇਲ ਅਤੇ ਫੌਜੀ ਸਾਜ਼ੋ-ਸਾਮਾਨ ਦੀ ਵੱਡੀ ਖਰੀਦਦਾਰੀ ਕੀਤੀ ਹੈ। ਭਾਰਤ ਪਹਿਲਾ ਦੇਸ਼ ਹੈ ਜਿਸ ਨੂੰ ਰੂਸੀ ਦਰਾਮਦ ਲਈ ਜੁਰਮਾਨੇ ਦਾ ਸਾਹਮਣਾ ਕਰਨਾ ਪਿਆ ਹੈ।
ਸੈਂਸੈਕਸ ਫਰਮਾਂ ਵਿੱਚੋਂ ਰਿਲਾਇੰਸ ਇੰਡਸਟਰੀਜ਼, ਟਾਟਾ ਮੋਟਰਜ਼, ਮਹਿੰਦਰਾ ਐਂਡ ਮਹਿੰਦਰਾ, ਭਾਰਤੀ ਏਅਰਟੈੱਲ, ਟਾਈਟਨ ਅਤੇ ਸਟੇਟ ਬੈਂਕ ਆਫ਼ ਇੰਡੀਆ ਸਭ ਤੋਂ ਵੱਧ ਘਾਟੇ ਵਿੱਚ ਰਹੀਆਂ। ਹਾਲਾਂਕਿ, ਈਟਰਨਲ, ਹਿੰਦੁਸਤਾਨ ਯੂਨੀਲੀਵਰ, ਆਈਟੀਸੀ ਅਤੇ ਪਾਵਰ ਗਰਿੱਡ ਦੇ ਸ਼ੇਅਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ। ਐਕਸਚੇਂਜ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਬੁੱਧਵਾਰ ਨੂੰ 850.04 ਕਰੋੜ ਰੁਪਏ ਦੀ ਇਕੁਇਟੀ ਵੇਚੀ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਜ਼ਿਆਦਾਤਰ ਗਿਰਾਵਟ ਨਾਲ ਬੰਦ ਹੋਏ।