ਅਮਰੀਕੀ ਟੈਕਸ ਚਿੰਤਾਵਾਂ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਡਿੱਗਿਆ
ਟੈਕਸ ਸਬੰਧੀ ਚਿੰਤਾਵਾਂ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਦੇ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ’ਚ 111.17 ਅੰਕ...
Advertisement
ਟੈਕਸ ਸਬੰਧੀ ਚਿੰਤਾਵਾਂ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਦੇ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ।
Advertisement
ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ’ਚ 111.17 ਅੰਕ ਡਿੱਗ ਕੇ 81,074.41 ’ਤੇ ਆ ਗਿਆ। ਉਧਰ 50 ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 33.45 ਅੰਕ ਡਿੱਗ ਕੇ 24,734.90 ’ਤੇ ਆ ਗਿਆ। ਸੈਂਸੈਕਸ ਕੰਪਨੀਆਂ ਵਿੱਚੋਂ ਸਨ ਫਾਰਮਾ ਦੇ ਸ਼ੇਅਰ 5 ਫੀਸਦੀ ਤੋਂ ਵੱਧ ਡਿੱਗ ਗਏ। ਕੰਪਨੀ ਨੇ 30 ਜੂਨ 2025 ਨੂੰ ਖਤਮ ਹੋਈ ਪਹਿਲੀ ਤਿਮਾਹੀ ਲਈ ਏਕੀਕ੍ਰਿਤ ਸ਼ੁੱਧ ਲਾਭ ਵਿੱਚ ਸਾਲ-ਦਰ-ਸਾਲ 20 ਫੀਸਦੀ ਦੀ ਗਿਰਾਵਟ ਨਾਲ 2,279 ਕਰੋੜ ਰੁਪਏ ਦਾ ਮੁਨਾਫਾ ਦਰਜ ਕੀਤਾ ਹੈ।
ਮਹਿੰਦਰਾ ਐਂਡ ਮਹਿੰਦਰਾ, ਟਾਟਾ ਸਟੀਲ, ਟਾਟਾ ਮੋਟਰਜ਼, ਇਨਫੋਸਿਸ ਅਤੇ ਲਾਰਸਨ ਐਂਡ ਟੂਬਰੋ ਵੀ ਪੱਛੜਨ ਵਾਲਿਆਂ ਵਿੱਚ ਸ਼ਾਮਲ ਸਨ। ਹਿੰਦੁਸਤਾਨ ਯੂਨੀਲੀਵਰ, ਆਈਟੀਸੀ, ਏਸ਼ੀਅਨ ਪੇਂਟਸ ਅਤੇ ਮਾਰੂਤੀ ਲਾਭ ਵਿੱਚ ਰਹਿਣ ਵਾਲਿਆਂ ਵਿੱਚ ਸ਼ਾਮਲ ਸਨ। -ਪੀਟੀਆਈ
Advertisement