DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੀਤੀਗਤ ਵਿਆਜ ਦਰਾਂ ਬਾਰੇ RBI ਦੇ ਫੈਸਲੇ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ ਵੀ ਮਜ਼ਬੂਤ

  • fb
  • twitter
  • whatsapp
  • whatsapp
Advertisement

ਘਰੇਲੂ ਬਾਜ਼ਾਰਾਂ ਸੈਂਸੈਕਸ ਤੇ ਨਿਫਟੀ ਨੇ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਦਰਜ ਕੀਤੀ। ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਨੀਤੀਗਤ ਵਿਆਜ ਦਰਾਂ ਬਾਰੇ ਫੈਸਲੇ ਤੋਂ ਪਹਿਲਾਂ ਹੇਠਲੇ ਪੱਧਰ ’ਤੇ ਕੀਮਤ ਅਧਾਰਿਤ ਖਰੀਦਦਾਰੀ ਤੇਜ਼ੀ ਦੀ ਮੁੱਖ ਵਜ੍ਹਾ ਰਹੀ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 142.63 ਅੰਕ ਵਧ ਕੇ 80,410.25 ’ਤੇ ਪਹੁੰਚ ਗਿਆ, ਜਦੋਂ ਕਿ ਐੱਨਐੱਸਈ ਨਿਫਟੀ 50.75 ਅੰਕ ਵਧ ਕੇ 24,661.85 ’ਤੇ ਪਹੁੰਚ ਗਿਆ।

ਸੈਂਸੈਕਸ ਦੀਆਂ 30 ਕੰਪਨੀਆਂ ਵਿੱਚੋਂ, ਸਨ ਫਾਰਮਾ, ਟਰੈਂਟ, ਟੈੱਕ ਮਹਿੰਦਰਾ, ਮਹਿੰਦਰਾ ਐਂਡ ਮਹਿੰਦਰਾ, ਟਾਟਾ ਮੋਟਰਜ਼ ਅਤੇ ਰਿਲਾਇੰਸ ਇੰਡਸਟਰੀਜ਼ ਲਾਭ ਲੈਣ ਵਾਲਿਆਂ ਵਿੱਚ ਸ਼ਾਮਲ ਸਨ। ਬਜਾਜ ਫਾਇਨਾਂਸ, ਈਟਰਨਲ, ਬਜਾਜ ਫਿਨਸਰਵ ਅਤੇ ਭਾਰਤੀ ਏਅਰਟੈੱਲ ਵਿੱਚ ਗਿਰਾਵਟ ਆਈ। ਏਸ਼ਿਆਈ ਬਾਜ਼ਾਰਾਂ ਵਿੱਚ ਦੱਖਣੀ ਕੋਰੀਆ ਦਾ ਕੋਸਪੀ ਵਧਿਆ, ਜਦੋਂ ਕਿ ਜਾਪਾਨ ਦਾ ਨਿੱਕੇਈ 225 ਲਾਲ ਨਿਸ਼ਾਨ 'ਤੇ ਸੀ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਬੰਦ ਹੋਏ।

Advertisement

ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕੱਚਾ ਤੇਲ 1.40 ਫੀਸਦ ਡਿੱਗ ਕੇ $67.02 ਪ੍ਰਤੀ ਬੈਰਲ ’ਤੇ ਆ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਮੰਗਲਵਾਰ ਨੂੰ ਸ਼ੁੱਧ ਵਿਕਰੇਤਾ ਸਨ, ਜਿਨ੍ਹਾਂ ਨੇ ₹2,327.09 ਕਰੋੜ ਦੇ ਸ਼ੇਅਰ ਵੇਚੇ। ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 5,761.63 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

Advertisement

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ ਪੰਜ ਪੈਸੇ ਮਜ਼ਬੂਤ

ਭਾਰਤੀ ਰਿਜ਼ਰਵ ਬੈਂਕ (RBI) ਦੇ ਮੁਦਰਾ ਨੀਤੀ ਫੈਸਲੇ ਤੋਂ ਪਹਿਲਾਂ, ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪੱਈਆ ਪੰਜ ਪੈਸੇ ਵਧ ਕੇ 88.75 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪੱਈਆ ਅਮਰੀਕੀ ਡਾਲਰ ਦੇ ਮੁਕਾਬਲੇ 88.79 'ਤੇ ਖੁੱਲ੍ਹਿਆ ਅਤੇ ਫਿਰ 88.75 'ਤੇ ਪਹੁੰਚ ਗਿਆ, ਜੋ ਕਿ ਇਸਦੇ ਪਿਛਲੇ ਬੰਦ ਤੋਂ ਪੰਜ ਪੈਸੇ ਵੱਧ ਹੈ। ਮੰਗਲਵਾਰ ਨੂੰ ਰੁਪੱਈਆ ਅਮਰੀਕੀ ਡਾਲਰ ਦੇ ਮੁਕਾਬਲੇ 88.80 ਦੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਡਾਲਰ ਸੂਚਕ ਅੰਕ, ਜੋ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਸਥਿਤੀ ਦਾ ਮੁਲਾਂਕਣ ਕਰਦਾ ਹੈ, 0.07 ਪ੍ਰਤੀਸ਼ਤ ਵਧ ਕੇ 97.84 'ਤੇ ਪਹੁੰਚ ਗਿਆ।

Advertisement
×