DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ

ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 18 ਪੈਸੇ ਮਜ਼ਬੁੂਤ

  • fb
  • twitter
  • whatsapp
  • whatsapp
Advertisement

ਆਲਮੀ ਸ਼ੇਅਰ ਬਾਜ਼ਾਰਾਂ ਵਿੱਚ ਵਾਧੇ ਮਗਰੋਂ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਵਿੱਚ ਵਾਧਾ ਦਰਜ ਕੀਤਾ ਗਿਆ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 285.62 ਅੰਕ ਵਧ ਕੇ 81,592.47 ਅੰਕਾਂ ਉੱਤੇ ਅਤੇ ਐੱਨਐੱਸਈ ਨਿਫਟੀ 91.25 ਅੰਕ ਵਧ ਕੇ 24,961.35 ’ਤੇ ਪਹੁੰਚ ਗਿਆ।

ਸੈਂਸੈਕਸ ਵਿੱਚ ਸੂਚੀਬੱਧ 30 ਕੰਪਨੀਆਂ ਵਿੱਚੋਂ ਇਨਫੋਸਿਸ, ਟਾਟਾ ਕੰਸਲਟੈਂਸੀ ਸਰਵਿਸਿਜ਼, ਐਚਸੀਐਲ ਟੈਕ, ਟੈਕ ਮਹਿੰਦਰਾ, ਬਜਾਜ ਫਾਇਨਾਂਸ ਅਤੇ ਟਾਟਾ ਸਟੀਲ ਦੇ ਸ਼ੇਅਰ ਲਾਭ ਵਿੱਚ ਸਨ। ਭਾਰਤੀ ਏਅਰਟੈੱਲ, ਆਈਸੀਆਈਸੀਆਈ ਬੈਂਕ, ਈਟਰਨਲ ਅਤੇ ਆਈਟੀਸੀ ਦੇ ਸ਼ੇਅਰ ਘਾਟੇ ਵਿੱਚ ਸਨ।

Advertisement

ਏਸ਼ਿਆਈ ਬਾਜ਼ਾਰਾਂ ਵਿੱਚ, ਚੀਨ ਦਾ ਸ਼ੰਘਾਈ ਐਸਐਸਈ ਕੰਪੋਜ਼ਿਟ, ਦੱਖਣੀ ਕੋਰੀਆ ਦਾ ਕੋਸਪੀ, ਹਾਂਗ ਕਾਂਗ ਦਾ ਹੈਂਗ ਸੇਂਗ ਲਾਭ ਵਿੱਚ ਸੀ ਅਤੇ ਜਾਪਾਨ ਦਾ ਨਿੱਕੇਈ 225 ਲਾਭ ਵਿੱਚ ਸੀ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਝਾਨ ਨਾਲ ਬੰਦ ਹੋਏ। ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ 0.09 ਪ੍ਰਤੀਸ਼ਤ ਵਧ ਕੇ $67.79 ਪ੍ਰਤੀ ਬੈਰਲ ’ਤੇ ਬੰਦ ਹੋਇਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸ਼ੁੱਕਰਵਾਰ ਨੂੰ ਖਰੀਦਦਾਰ ਰਹੇ ਅਤੇ 1,622.52 ਕਰੋੜ ਰੁਪਏ ਦੇ ਸ਼ੇਅਰ ਵੇਚੇ।

Advertisement

ਸੋਮਵਾਰ ਨੂੰ ਸਕਾਰਾਤਮਕ ਘਰੇਲੂ ਇਕੁਇਟੀ ਬਾਜ਼ਾਰਾਂ ਦੇ ਸਮਰਥਨ ਨਾਲ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਵਧ ਕੇ 87.34 ’ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ 87.38 ਪ੍ਰਤੀ ਡਾਲਰ ’ਤੇ ਖੁੱਲ੍ਹਿਆ। ਫਿਰ ਇਹ 87.34 ਪ੍ਰਤੀ ਡਾਲਰ ਦੇ ਉੱਚ ਪੱਧਰ ’ਤੇ ਪਹੁੰਚ ਗਿਆ, ਜੋ ਕਿ ਇਸ ਦੇ ਪਿਛਲੇ ਬੰਦ ਨਾਲੋਂ 18 ਪੈਸੇ ਦਾ ਵਾਧਾ ਦਰਸਾਉਂਦਾ ਹੈ।

Advertisement
×