Stock market ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ
ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 42 ਪੈਸੇ ਮਜ਼ਬੂਤ
ਮੁੰਬਈ, 1 ਜੁਲਾਈ
ਇਕੁਇਟੀ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਦੇਖਣ ਨੂੰ ਮਿਲੀ। ਰਿਲਾਇੰਸ ਇੰਡਸਟਰੀਜ਼ ਅਤੇ ਐੱਚਡੀਐੱਫਸੀ ਬੈਂਕ- ਬਲੂ-ਚਿੱਪ ਸਟਾਕਾਂ ਵਿੱਚ ਖਰੀਦਦਾਰੀ ਨੇ ਵੀ ਸ਼ੁਰੂਆਤੀ ਕਾਰੋਬਾਰ ਦੌਰਾਨ ਬਾਜ਼ਾਰਾਂ ਵਿੱਚ ਉਮੀਦ ਵਧਾ ਦਿੱਤੀ। ਉਧਰ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 42 ਪੈਸੇ ਦੀ ਮਜ਼ਬੂਤ ਨਾਲ 85.34 ਨੂੰ ਪਹੁੰਚ ਗਿਆ।
30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 177.79 ਅੰਕ ਚੜ੍ਹ ਕੇ 83,784.25 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 51.2 ਅੰਕ ਵਧ ਕੇ 25,568.25 ਦੇ ਪੱਧਰ ਨੂੰ ਪਹੁੰਚ ਗਿਆ। ਸੈਂਸੈਕਸ ਫਰਮਾਂ ਵਿੱਚੋਂ ਏਸ਼ੀਅਨ ਪੇਂਟਸ, ਭਾਰਤ ਇਲੈਕਟ੍ਰਾਨਿਕਸ, ਅਲਟਰਾਟੈੱਕ ਸੀਮੈਂਟ, ਰਿਲਾਇੰਸ ਇੰਡਸਟਰੀਜ਼, ਐੱਚਡੀਐੱਫਸੀ ਬੈਂਕ ਅਤੇ ਐੱਚਸੀਐੱਲ ਟੈੱਕ ਲਾਭ ਲੈਣ ਵਾਲਿਆਂ ਵਿੱਚ ਸ਼ਾਮਲ ਸਨ। ਹਾਲਾਂਕਿ ਟਰੈਂਟ, ਐਕਸਿਸ ਬੈਂਕ, ਈਟਰਨਲ ਅਤੇ ਟਾਟਾ ਸਟੀਲ ਪੱਛੜ ਗਏ। ਏਸ਼ਿਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ ਅਤੇ ਸ਼ੰਘਾਈ ਦਾ ਐੱਸਐੱਸਈ ਕੰਪੋਜ਼ਿਟ ਸੂਚਕਾਂਕ ਸਕਾਰਾਤਮਕ ਖੇਤਰ ਵਿੱਚ ਕਾਰੋਬਾਰ ਕਰ ਰਹੇ ਸਨ ਜਦੋਂ ਕਿ ਜਾਪਾਨ ਦਾ ਨਿੱਕੇਈ 225 ਸੂਚਕਾਂਕ ਹੇਠਾਂ ਵੱਲ ਸੀ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਉੱਚ ਪੱਧਰ ’ਤੇ ਬੰਦ ਹੋਏ। -ਪੀਟੀਆਈ