DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Stock Market: ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਵਪਾਰ ਸਬੰਧੀ ਚਿੰਤਾਵਾਂ ਕਾਰਨ ਸੈਂਸੈਕਸ 455 ਅੰਕ ਡਿੱਗਿਆ

Stock Market: ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਸ਼ੇਅਰ ਬਾਜ਼ਾਰ ਦੇ ਪ੍ਰਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ ਕਿਉਂਕਿ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ, ਭਾਰਤੀ ਨਿਰਯਾਤ 'ਤੇ ਅਮਰੀਕੀ ਟੈਰਿਫ ਵਧਣ ਦੀਆਂ ਚਿੰਤਾਵਾਂ ਅਤੇ ਭੂ-ਰਾਜਨੀਤਿਕ ਹਾਲਾਤਾਂ ਨੇ...

  • fb
  • twitter
  • whatsapp
  • whatsapp
Advertisement

Stock Market: ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਸ਼ੇਅਰ ਬਾਜ਼ਾਰ ਦੇ ਪ੍ਰਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ ਕਿਉਂਕਿ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ, ਭਾਰਤੀ ਨਿਰਯਾਤ 'ਤੇ ਅਮਰੀਕੀ ਟੈਰਿਫ ਵਧਣ ਦੀਆਂ ਚਿੰਤਾਵਾਂ ਅਤੇ ਭੂ-ਰਾਜਨੀਤਿਕ ਹਾਲਾਤਾਂ ਨੇ ਨਿਵੇਸ਼ਕਾਂ ਦੇ ਭਰੋਸੇ ਨੂੰ ਪ੍ਰਭਾਵਿਤ ਕੀਤਾ ਹੈ।

ਇਸ ਦੌਰਾਨ 30 ਸ਼ੇਅਰਾਂ ਵਾਲਾ ਬੀ ਐਸ ਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 455.35 ਅੰਕ ਡਿੱਗ ਕੇ 83,120.89 'ਤੇ ਆ ਗਿਆ, ਜਦਕਿ 50 ਸ਼ੇਅਰਾਂ ਵਾਲਾ ਐੱਨ ਐੱਸ ਈ ਨਿਫਟੀ 135.35 ਅੰਕ ਟੁੱਟ ਕੇ 25,547.95 ’ਤੇ ਰਿਹਾ। ਸੈਂਸੈਕਸ ਦੀਆਂ 30 ਪ੍ਰਮੁੱਖ ਕੰਪਨੀਆਂ ਵਿੱਚੋਂ ਭਾਰਤ ਇਲੈਕਟ੍ਰੋਨਿਕਸ, ਲਾਰਸਨ ਐਂਡ ਟੂਬਰੋ, ਇਟਰਨਲ, ਪਾਵਰ ਗਰਿੱਡ, ਅਡਾਨੀ ਪੋਰਟਸ, ਇੰਫੋਸਿਸ, ਰਿਲਾਇੰਸ ਇੰਡਸਟਰੀਜ਼ ਅਤੇ ਬਜਾਜ ਫਾਈਨਾਂਸ ਸਭ ਤੋਂ ਵੱਧ ਘਾਟੇ ਵਿੱਚ ਰਹੇ, ਹਾਲਾਂਕਿ ਹਿੰਦੁਸਤਾਨ ਯੂਨੀਲੀਵਰ, ਏਸ਼ੀਅਨ ਪੇਂਟਸ, ਐਕਸਿਸ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ੇਅਰਾਂ ਵਿੱਚ ਵਾਧਾ ਦੇਖਿਆ ਗਿਆ।

Advertisement

ਐਕਸਚੇਂਜ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਸ਼ੁੱਕਰਵਾਰ ਨੂੰ 3,769.31 ਕਰੋੜ ਰੁਪਏ ਦੇ ਸ਼ੇਅਰ ਵੇਚੇ, ਜਦਕਿ ਘਰੇਲੂ ਸੰਸਥਾਗਤ ਨਿਵੇਸ਼ਕਾਂ (DIIs) ਨੇ 5,595.84 ਕਰੋੜ ਰੁਪਏ ਦੀ ਖਰੀਦਦਾਰੀ ਕੀਤੀ।

Advertisement

ਉਧਰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਡਿੱਗ ਕੇ 90.23 'ਤੇ ਆ ਗਿਆ।

Advertisement
×