DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Stock Market: ਬਲੂ-ਚਿੱਪ ਸ਼ੇਅਰਾਂ ਵਿੱਚ ਖਰੀਦਦਾਰੀ ਨਾਲ ਸ਼ੇਅਰ ਬਾਜ਼ਾਰ ਵਿੱਚ ਤੇਜ਼ੀ

ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਰਿਲਾਇੰਸ ਇੰਡਸਟਰੀਜ਼, ਆਈਸੀਆਈਸੀਆਈ ਬੈਂਕ ਵਰਗੇ ਬਲੂ-ਚਿੱਪ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਵਿਚਕਾਰ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦੇਖਣ ਨੂੰ ਮਿਲੀ। 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 303.73 ਅੰਕ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਰਿਲਾਇੰਸ ਇੰਡਸਟਰੀਜ਼, ਆਈਸੀਆਈਸੀਆਈ ਬੈਂਕ ਵਰਗੇ ਬਲੂ-ਚਿੱਪ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਵਿਚਕਾਰ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦੇਖਣ ਨੂੰ ਮਿਲੀ।

30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 303.73 ਅੰਕ ਚੜ੍ਹ ਕੇ 74,222.49 'ਤੇ ਅਤੇ 50-ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 85.40 ਅੰਕਾਂ ਦੇ ਵਾਧੇ ਨਾਲ 23,327.50 'ਤੇ ਪਹੁੰਚ ਗਿਆ, ਜਦਕਿ ਸੈਂਸੈਕਸ ਦੀਆਂ 30 ਕੰਪਨੀਆਂ ਵਿੱਚੋਂ ਹਿੰਦੁਸਤਾਨ ਯੂਨੀਲੀਵਰ, ਰਿਲਾਇੰਸ ਇੰਡਸਟਰੀਜ਼, ਕੋਟਕ ਮਹਿੰਦਰਾ ਬੈਂਕ, ਏਸ਼ੀਅਨ ਪੇਂਟਸ, ਟਰੈਂਟ ਅਤੇ ਆਈਸੀਆਈਸੀਆਈ ਬੈਂਕ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੀਆਂ ਵਿੱਚ ਸ਼ਾਮਲ ਸਨ। ਟਾਟਾ ਸਟੀਲ, ਈਟਰਨਲ ਲਿਮਟਿਡ, ਅਡਾਨੀ ਪੋਰਟਸ ਅਤੇ ਟੈਕ ਮਹਿੰਦਰਾ ਪਛੜਨ ਵਾਲੀਆਂ ਕੰਪਨੀਆਂ ਵਿੱਚ ਸਨ, ਇਸ ਦੇ ਨਾਲ ਹੀ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਲਗਪਗ 91.90 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।

Advertisement

ਜਿਸ ਬਾਰੇ ਜੀਓਜੀਤ ਇਨਵੈਸਟਮੈਂਟਸ ਲਿਮਟਿਡ ਦੇ ਚੀਫ ਇਨਵੈਸਟਮੈਂਟ ਸਟ੍ਰੈਟਿਜਿਸਟ ਵੀਕੇ ਵਿਜੇਕੁਮਾਰ ਨੇ ਕਿਹਾ ਕਿ ਬਾਜ਼ਾਰ ਪੱਛਮੀ ਏਸ਼ੀਆ ਵਿੱਚ ਸੰਘਰਸ਼ ਦੇ ਵਾਧੇ ਨੂੰ ਇੱਕ ਅਲੱਗ ਘਟਨਾ ਵਜੋਂ ਨਜ਼ਰਅੰਦਾਜ਼ ਕਰ ਰਿਹਾ ਹੈ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਇਸ ਵੱਲ ਇਸ਼ਾਰਾ ਕਰਦੀ ਹੈ, ਜਦਕਿ ਲਾਈਵਲੌਂਗ ਵੈਲਥ ਦੇ ਖੋਜ ਵਿਸ਼ਲੇਸ਼ਕ ਅਤੇ ਸੰਸਥਾਪਕ ਹਰੀਪ੍ਰਸਾਦ ਕੇ ਨੇ ਕਿਹਾ ਕਿ ਭਾਰਤੀ ਬਾਜ਼ਾਰਾਂ ਲਈ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਇੱਕ ਮੁੱਖ ਸਕਾਰਾਤਮਕ ਪਹਿਲੂ ਹੈ ਜੋ ਭਾਰਤ ਦੇ ਮਹਿੰਗਾਈ ਦ੍ਰਿਸ਼ਟੀਕੋਣ ਅਤੇ ਚਾਲੂ ਖਾਤੇ ਦੀਆਂ ਚਿੰਤਾਵਾਂ 'ਤੇ ਕੁਝ ਦਬਾਅ ਘਟਾਉਂਦਾ ਹੈ।

Advertisement

ਐਕਸਚੇਂਜ ਡੇਟਾ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ 4,566.03 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ ਅਤੇ ਮੰਗਲਵਾਰ ਨੂੰ ਸੈਂਸੈਕਸ 394.50 ਅੰਕ ਜਾਂ 0.54 ਫੀਸਦੀ ਚੜ੍ਹ ਕੇ 73,918.76 'ਤੇ ਅਤੇ ਨਿਫਟੀ 119.10 ਅੰਕ ਜਾਂ 0.52 ਫੀਸਦੀ ਵਧ ਕੇ 23,242.10 'ਤੇ ਬੰਦ ਹੋਇਆ ਸੀ।

Advertisement
×