ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Stocks ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿਚ 387 ਅੰਕ ਚੜ੍ਹਿਆ

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 39 ਪੈਸੇ ਮਜ਼ਬੂਤ
Advertisement

ਮੁੰਬਈ, 5 ਮਈ

ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ, ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਮਜ਼ਬੂਤ ​​ਰੁਝਾਨਾਂ ਦਰਮਿਆਨ ਸੋਮਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਵਾਧੇ ਨਾਲ ਖੁੱਲ੍ਹੇ। ਸ਼ੁਰੂਆਤੀ ਕਾਰੋਬਾਰ ਵਿੱਚ 30 ਸ਼ੇਅਰਾਂ ਵਾਲਾ ਬੰਬੇ ਸਟਾਕ ਐਕਸਚੇਂਜ (BSE) ਦਾ ਸੂਚਕ ਅੰਕ Sensex 386.95 ਅੰਕ ਵਧ ਕੇ 80,888.94 ’ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ (NSE) ਦਾ ਨਿਫਟੀ (nifty) 114.05 ਅੰਕਾਂ ਦੇ ਵਾਧੇ ਨਾਲ 24,460.75 ਅੰਕਾਂ ’ਤੇ ਕਾਰੋਬਾਰ ਕਰ ਰਿਹਾ ਸੀ।

Advertisement

ਸੈਂਸੈਕਸ ਕੰਪਨੀਆਂ ਵਿੱਚੋਂ ਅਡਾਨੀ ਪੋਰਟਸ, ਏਸ਼ੀਅਨ ਪੇਂਟਸ, ਬਜਾਜ ਫਿਨਸਰਵ, ਟਾਟਾ ਕੰਸਲਟੈਂਸੀ ਸਰਵਿਸਿਜ਼, ਇਨਫੋਸਿਸ, ਐੱਚਡੀਐਫਸੀ ਬੈਂਕ, ਪਾਵਰ ਗਰਿੱਡ, ਐਚਸੀਐਲ ਟੈਕ, ਟਾਈਟਨ ਅਤੇ ਟਾਟਾ ਮੋਟਰਜ਼ ਦੇ ਸ਼ੇਅਰ ਮੁਨਾਫ਼ੇ ਵਿੱਚ ਰਹੇ। ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰ ਲਗਪਗ ਛੇ ਫੀਸਦ ਡਿੱਗ ਗਏ। ਮਾਰਚ ਤਿਮਾਹੀ ਵਿੱਚ ਬੈਂਕ ਦਾ ਏਕੀਕ੍ਰਿਤ ਸ਼ੁੱਧ ਲਾਭ 7.57 ਫੀਸਦ ਘਟ ਕੇ 4,933 ਕਰੋੜ ਰੁਪਏ ਰਹਿ ਗਿਆ। ਸੈਂਸੈਕਸ ਕੰਪਨੀਆਂ ਵਿੱਚੋਂ ਸਟੇਟ ਬੈਂਕ ਆਫ਼ ਇੰਡੀਆ, ਲਾਰਸਨ ਐਂਡ ਟੂਬਰੋ, ਐਨਟੀਪੀਸੀ ਅਤੇ ਨੈਸਲੇ ਦੇ ਸ਼ੇਅਰ ਘਾਟੇ ਵਿੱਚ ਸਨ।

ਜਨਵਰੀ-ਮਾਰਚ ਤਿਮਾਹੀ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੇ ਏਕੀਕ੍ਰਿਤ ਸ਼ੁੱਧ ਲਾਭ ਵਿੱਚ 8.34 ਫੀਸਦ ਦੀ ਗਿਰਾਵਟ ਆਈ ਹੈ। ਇਸ ਕਾਰਨ, ਸ਼ੁਰੂਆਤੀ ਕਾਰੋਬਾਰ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੇ ਸ਼ੇਅਰ ਦੀ ਕੀਮਤ 2 ਫੀਸਦ ਡਿੱਗ ਗਈ। ਐਕਸਚੇਂਜ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਸ਼ੁੱਕਰਵਾਰ ਨੂੰ 2,769.81 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ।

ਉਧਰ ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਸ਼ੁਰੂਆਤੀ ਕਾਰੋਬਾਰ ਦੌਰਾਨ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 39 ਪੈਸੇ ਵਧ ਕੇ 84.18 ’ਤੇ ਪਹੁੰਚ ਗਿਆ। ਸਥਾਨਕ ਮੁਦਰਾ ਮਜ਼ਬੂਤ ਹੋਈ ਕਿਉਂਕਿ ਵਿਦੇਸ਼ੀ ਨਿਵੇਸ਼ਕਾਂ ਦੀ ਭਾਰਤੀ ਜਾਇਦਾਦਾਂ ਵਿੱਚ ਦਿਲਚਸਪੀ ਬਣੀ ਰਹੀ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਅਤੇ ਘਰੇਲੂ ਇਕੁਇਟੀ ਬਾਜ਼ਾਰ ਵਿੱਚ ਸਕਾਰਾਤਮਕ ਰੁਝਾਨ ਨੇ ਵੀ ਨਿਵੇਸ਼ਕਾਂ ਦੀ ਭਾਵਨਾ ਨੂੰ ਹੁਲਾਰਾ ਦਿੱਤਾ।

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪੱਈਆ 84.45 ਪ੍ਰਤੀ ਡਾਲਰ ’ਤੇ ਖੁੱਲ੍ਹਿਆ ਅਤੇ 84.47 ਦੇ ਹੇਠਲੇ ਪੱਧਰ ’ਤੇ ਪਹੁੰਚ ਗਿਆ। ਮਗਰੋਂ ਇਹ 39 ਪੈਸੇ ਦੇ ਵਾਧੇ ਨਾਲ 84.18 ਰੁਪਏ ਪ੍ਰਤੀ ਡਾਲਰ ’ਤੇ ਵਪਾਰ ਕਰ ਰਿਹਾ ਸੀ। ਸ਼ੁੱਕਰਵਾਰ ਨੂੰ ਰੁਪੱਈਏ ਵਿੱਚ ਭਾਰੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਅਤੇ ਇੱਕ ਸਮੇਂ ਇਹ ਸੱਤ ਮਹੀਨਿਆਂ ਦੇ ਉੱਚ ਪੱਧਰ 84 ਪ੍ਰਤੀ ਡਾਲਰ ’ਤੇ ਪਹੁੰਚ ਗਿਆ। ਹਾਲਾਂਕਿ, ਬਾਅਦ ਵਿੱਚ ਇਸ ਨੇ ਆਪਣੇ ਸਾਰੇ ਲਾਭ ਗੁਆ ਦਿੱਤੇ ਅਤੇ ਤਿੰਨ ਪੈਸੇ ਦੇ ਨੁਕਸਾਨ ਨਾਲ 84.57 ਰੁਪਏ ਪ੍ਰਤੀ ਡਾਲਰ ’ਤੇ ਬੰਦ ਹੋਇਆ। -ਪੀਟੀਆਈ

Advertisement
Tags :
indian rupeeSensex and Nifty
Show comments