Stocks ਸੈਂਸੈਕਸ ਤੇ ਨਿਫਟੀ ਵਿਚ ਸ਼ੁਰੂਆਤੀ ਕਾਰੋਬਾਰ ’ਚ ਤੇਜ਼ੀ
ਅਮਰੀਕੀ ਬਾਜ਼ਾਰਾਂ ਵਿੱਚ ਸਕਾਰਾਤਮਕ ਰੁਝਾਨਾਂ ਦਰਮਿਆਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 154.07 ਅੰਕ ਵਧ ਕੇ 80,693.98 ਅੰਕ ਅਤੇ NSE ਨਿਫਟੀ 45 ਅੰਕ ਵਧ ਕੇ 24,664.35 ਅੰਕ ’ਤੇ ਪਹੁੰਚ ਗਿਆ।
Sensex ’ਤੇ ਸੂਚੀਬੱਧ 30 ਕੰਪਨੀਆਂ ਵਿੱਚੋਂ ਇਨਫੋਸਿਸ, ਸਨ ਫਾਰਮਾ, ਏਸ਼ੀਅਨ ਪੇਂਟਸ, ਐੱਚਡੀਐੱਫਸੀ ਬੈਂਕ, ਮਾਰੂਤੀ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀਸੀਐਸ) ਦੇ ਸ਼ੇਅਰ ਲਾਭ ਵਿੱਚ ਸਨ। ਟਾਟਾ ਸਟੀਲ, ਭਾਰਤ ਇਲੈਕਟ੍ਰਾਨਿਕਸ, ਐੱਨਟੀਪੀਸੀ ਅਤੇ ਅਡਾਨੀ ਪੋਰਟਸ ਦੇ ਸ਼ੇਅਰ ਘਾਟੇ ਵਿੱਚ ਸਨ।
ਏਸ਼ਿਆਈ ਬਾਜ਼ਾਰਾਂ ਵਿੱਚ, ਚੀਨ ਦਾ ਸ਼ੰਘਾਈ ਐਸਐਸਈ ਲਾਭ ਵਿੱਚ ਸੀ ਜਦੋਂ ਕਿ ਹਾਂਗਕਾਂਗ ਦਾ ਹੈਂਗ ਸੇਂਗ, ਕੰਪੋਜ਼ਿਟ, ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ 225 ਘਾਟੇ ਵਿੱਚ ਸਨ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਰੁਝਾਨ ਨਾਲ ਬੰਦ ਹੋਏ।
ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ 0.34 ਪ੍ਰਤੀਸ਼ਤ ਦੇ ਵਾਧੇ ਨਾਲ $65.85 ਪ੍ਰਤੀ ਬੈਰਲ 'ਤੇ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਬੁੱਧਵਾਰ ਨੂੰ ਸ਼ੁੱਧ ਵਿਕਰੇਤਾ ਸਨ ਅਤੇ ਉਨ੍ਹਾਂ ਨੇ 3,644.43 ਕਰੋੜ ਰੁਪਏ ਦੇ ਸ਼ੇਅਰ ਵੇਚੇ। ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 5,623.79 ਕਰੋੜ ਰੁਪਏ ਦੇ ਸ਼ੇਅਰ ਖਰੀਦੇ।