Stocks ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 343 ਅੰਕ ਡਿੱਗਾ
ਡਾਲਰ ਦੇ ਮੁਕਾਬਲੇ ਰੁਪੱਈਆ 44 ਪੈਸੇ ਡਿੱਗ ਕੇ ਰਿਕਾਰਡ ਹੇਠਲੇ ਪੱਧਰ ’ਤੇ ਪਹੁੰਚਿਆ
Advertisement
ਮੁੰਬਈ, 10 ਫਰਵਰੀ
ਬੰਬੇ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 343.83 ਅੰਕ ਡਿੱਗ ਕੇ 77,516.36 ਨੂੰ ਪਹੁੰਚ ਗਿਆ। ਉਧਰ ਐੱਨਐੱਸਈ ਦੇ ਨਿਫਟੀ ਵਿਚ ਵੀ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲਿਆ। ਨਿਫਟੀ 105.55 ਅੰਕ ਟੁੱਟ ਕੇ 23,454.40 ਦੇ ਪੱਧਰ ਨੂੰ ਪਹੁੰਚ ਗਿਆ। ਸ਼ੇਅਰ ਬਾਜ਼ਾਰ ਅੱਜ ਦੋ ਦਿਨਾਂ ਦੀ ਛੁੱਟੀ ਤੋਂ ਬਾਅਦ ਖੁੱਲ੍ਹਾ ਹੈ। ਉਧਰ ਰੁਪੱਈਆ ਵੀ ਸ਼ੁਰੂਆਤੀ ਕਾਰੋਬਾਰ ਵਿਚ 44 ਪੈਸੇ ਡਿੱਗ ਕੇ ਅਮਰੀਕੀ ਡਾਲਰ ਦੇ ਮੁਕਾਬਲੇ 87.94 ਨਾਲ ਰਿਕਾਰਡ ਹੇਠਲੇ ਪੱਧਰ ’ਤੇ ਪੁੱਜ ਗਿਆ ਹੈ। -ਪੀਟੀਆਈ
Advertisement
Advertisement