DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Surge in Airfares ਤਿਉਹਾਰਾਂ ਮੌਕੇ ਹਵਾਈ ਕਿਰਾਇਆਂ ’ਚ ਵਾਧੇ ਸਬੰਧੀ ਕੇਂਦਰ ਵੱਲੋਂ ਨਿਯਮ ਬਣਾਉਣ ’ਤੇ ਵਿਚਾਰਾਂ

ਸੁਪਰੀਮ ਕੋਰਟ ਨੇ ਮਾਮਲੇ ਨੂੰ ‘ਗੰਭੀਰ’ ਦੱਸਿਆ; ਸਰਕਾਰ ਨੂੰ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ

  • fb
  • twitter
  • whatsapp
  • whatsapp
featured-img featured-img
ਸੁਪਰੀਮ ਕੋਰਟ ਦੀ ਫਾਈਲ ਫੋਟੋ।
Advertisement

Surge in Airfares during Festivals: ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ (Supreme Court of India) ਨੂੰ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਤਿਉਹਾਰਾਂ ਦੌਰਾਨ ਹਵਾਈ ਕਿਰਾਇਆਂ ਵਿੱਚ ਹੋਣ ਵਾਲੇ ਬੇਤਹਾਸ਼ਾ ਵਾਧੇ ਅਤੇ ਨਿੱਜੀ ਏਅਰਲਾਈਨਾਂ ਵੱਲੋਂ ਵਸੂਲੇ ਜਾਂਦੇ ਵਾਧੂ ਖਰਚਿਆਂ ਨੂੰ ਕਾਬੂ ਕਰਨ ਲਈ ਦਿਸ਼ਾ-ਨਿਰਦੇਸ਼ ਬਣਾਉਣ ’ਤੇ ਸਰਗਰਮੀ ਨਾਲ ਵਿਚਾਰ ਕਰ ਰਿਹਾ ਹੈ।

ਸਿਖਰਲੀ ਅਦਾਲਤ ਵਿੱਚ ਇੱਕ ਲੋਕ ਹਿੱਤ ਪਟੀਸ਼ਨ (PIL) ਰਾਹੀਂ ਹਵਾਈ ਕੰਪਨੀਆਂ ਦੀ ਮਨਮਰਜ਼ੀ ਨੂੰ ਰੋਕਣ ਲਈ ਰੈਗੂਲੇਟਰੀ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਇਸ ਮੁੱਦੇ ਨੂੰ ‘ਬਹੁਤ ਗੰਭੀਰ’ ਕਰਾਰ ਦਿੱਤਾ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਚੱਲ ਰਹੀ ਵਿਚਾਰ-ਚਰਚਾ ਨੂੰ ਅੰਤਿਮ ਰੂਪ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।

Advertisement

ਬੈਂਚ ਨੇ ਕਿਹਾ, "ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ, ਨਹੀਂ ਤਾਂ ਅਸੀਂ ਅਜਿਹੀਆਂ ਪਟੀਸ਼ਨਾਂ 'ਤੇ ਸੁਣਵਾਈ ਨਹੀਂ ਕਰਦੇ।"

Advertisement

ਕੇਂਦਰ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਅਨਿਲ ਕੌਸ਼ਿਕ ਨੇ ਕਿਹਾ ਕਿ ਮੰਤਰਾਲਾ ਇਸ ਮੁੱਦੇ ਦੇ ਸਾਰੇ ਪਹਿਲੂਆਂ ਨੂੰ ਘੋਖ ਰਿਹਾ ਹੈ, ਇਸ ਲਈ ਜਵਾਬ ਦਾਖ਼ਲ ਕਰਨ ਵਾਸਤੇ ਘੱਟੋ-ਘੱਟ ਤਿੰਨ ਹਫ਼ਤਿਆਂ ਦੀ ਲੋੜ ਹੈ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਮਾਰਚ ਦੀ ਤਰੀਕ ਤੈਅ ਕੀਤੀ ਹੈ।

Advertisement
×