ਮੁੰਬਈ, 25 ਮਾਰਚ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ ਕਿ ਅਸੀਂ ਸਰਕਾਰ ਨਾਲ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਬਾਰੇ ਵਿਚਾਰ ਵਟਾਂਦਰੇ ਕਰ ਰਹੇ ਹਾਂ ਅਤੇ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਇਕ ਸਮਾਗਮ ਵਿੱਚ ਕਿਹਾ ਆਰਬੀਆਈ ਕੀਮਤ ਅਤੇ ਵਿੱਤੀ ਸਥਿਰਤਾ ਨੂੰ ਕਾਇਮ ਰੱਖਦੇ ਹੋਏ ਅਰਥ ਵਿਵਸਥਾ ਨੂੰ ਸੁਰਜੀਤ ਕਰਨ ਲਈ ਆਪਣੇ ਸਾਰੇ ਨੀਤੀਗਤ ਫ਼ੈਸਲੇ ਲਾਗੂ ਕਰਨ ਲਈ ਵਚਨਬੱਧ ਹੈ। ਵਰਨਣਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਹਿਲੀ ਫਰਵਰੀ ਨੂੰ 2021-22 ਦਾ ਬਜਟ ਪੇਸ਼ ਕਰਦਿਆਂ ਸਰਕਾਰੀ ਖੇਤਰ ਦੇ ਦੋ ਬੈਂਕਾਂ ਤੇ ਇਕ ਬੀਮਾ ਕੰਪਨੀ ਦੇ ਨਿੱਜੀਕਰਨ ਦੀ ਤਜਵੀਜ਼ ਰੱਖੀ ਸੀ।