ਟਾਟਾ ਨੇ ਏਅਰ ਇੰਡੀਆ ਲਈ ਬੋਲੀ ਲਗਾਈ

ਟਾਟਾ ਨੇ ਏਅਰ ਇੰਡੀਆ ਲਈ ਬੋਲੀ ਲਗਾਈ

ਨਵੀਂ ਦਿੱਲੀ: ਭਾਰਤ ਦੇ ਸਭ ਤੋਂ ਵੱਡੇ ਸਮੂਹ ਟਾਟਾ ਗਰੁੱਪ ਦੀ ਹੋਲਡਿੰਗ ਕੰਪਨੀ ਟਾਟਾ ਸੰਨਜ਼ ਤੇ ਸਪਾਈਸ ਜੈੱਟ ਦੇ ਅਜੈ ਸਿੰਘ ਵੀ ਘਾਟੇ ਵਿਚ ਚੱਲ ਰਹੀ ਸਰਕਾਰੀ ਏਅਰਲਾਈਨ ਏਅਰ ਇੰਡੀਆ ਦੇ ਗ੍ਰਹਿਣ ਵਾਸਤੇ ਬੋਲੀਆਂ ਜਮ੍ਹਾਂ ਕਰਵਾਉਣ ਵਾਲਿਆਂ ’ਚ ਸ਼ਾਮਲ ਹਨ। ਨਿਵੇਸ਼ ਤੇ ਲੋਕ ਸੰਪਤੀ ਪ੍ਰਬੰਧਨ ਵਿਭਾਗ (ਦੀਪਮ) ਦੇ ਸਕੱਤਰ ਤੂਹਿਨ ਕਾਂਤ ਪਾਂਡੇ ਨੇ ਟਵਿੱਟਰ ’ਤੇ ਲਿਖਿਆ ਹੈ ਕਿ ਏਅਰ ਇੰਡੀਆ ਲਈ ਬੋਲੀਆਂ ਮਿਲੀਆਂ ਹਨ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਕਿੰਨੀਆਂ ਕੰਪਨੀਆਂ ਨੇ ਬੋਲੀਆਂ ਭੇਜੀਆਂ ਹਨ। ਟਾਟਾ ਸੰਨਜ਼ ਦੇ ਤਰਜ਼ਮਾਨ ਨੇ ਇਸ ਦੀ ਪੁਸ਼ਟੀ ਕੀਤੀ ਕਿ ਸਮੂਹ ਨੇ ਏਅਰ ਇੰਡੀਆ ਲਈ ਬੋਲੀ ਭਰੀ ਹੈ। ਹੁਣ ਇਨ੍ਹਾਂ ਬੋਲੀਆਂ ਦਾ ਅਣਐਲਾਨੀ ਰਾਖਵੀਂ ਕੀਮਤ ਦੇ ਮੁਕਾਬਲੇ ਮੁਲਾਂਕਣ ਕੀਤਾ ਜਾਵੇਗਾ ਅਤੇ ਮਿੱਥੇ ਟੀਚੇ ਨਾਲੋਂ ਸਭ ਤੋਂ ਵੱਧ ਕੀਮਤ ਦੇਣ ਵਾਲੀ ਬੋਲੀ ਮਨਜ਼ੂਰ ਕਰ ਲਈ ਜਾਵੇਗੀ। ਮਨਜ਼ੂਰੀ ਲਈ ਮੰਤਰੀ ਮੰਡਲ ਕੋਲ ਭੇਜਣ ਤੋਂ ਪਹਿਲਾਂ ਬੋਲੀ ਦੀ ਮੁੱਢਲੀ ਜਾਂਚ ਲੈਣ-ਦੇਣ ਸਲਾਹਕਾਰ ਵੱਲੋਂ ਕੀਤੀ ਜਾਵੇਗੀ। ਜੇਕਰ ਟਾਟਾ ਸਮੂਹ ਦੀ ਬੋਲੀ ਪ੍ਰਵਾਨ ਹੋ ਜਾਂਦੀ ਹੈ ਤਾਂ 67 ਸਾਲਾਂ ਦੇ ਵਕਫ਼ੇ ਮਗਰੋਂ ਏਅਰ ਇੰਡੀਆ ਇਕ ਵਾਰ ਫਿਰ ਤੋਂ ਟਾਟਾ ਦੇ ਸਪੁਰਦ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਟਾਟਾ ਗਰੁੱਪ ਵੱਲੋਂ ਅਕਤੂਬਰ 1932 ਵਿਚ ਟਾਟਾ ਏਅਰਲਾਈਨਜ਼ ਵਜੋਂ ਏਅਰ ਇਡੀਆ ਦੀ ਸਥਾਪਨਾ ਕੀਤੀ ਗਈ ਸੀ। ਬਾਅਦ ਵਿਚ 1953 ’ਚ ਸਰਕਾਰ ਨੇ ਇਸ ਏਅਰਲਾਈਨ ਨੂੰ ਕੌਮੀਕ੍ਰਿਤ ਕਰ ਦਿੱਤਾ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All