ਨਵੀਂ ਦਿੱਲੀ, 24 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਅਕਤੂਬਰ ਨੂੰ ਭਾਰਤ ਵਿੱਚ 5ਜੀ ਸੇਵਾ ਦੀ ਸ਼ੁਰੂਆਤ ਕਰਨਗੇ। ਕੇਂਦਰ ਸਰਕਾਰ ਦੇ ਨੈਸ਼ਨਲ ਬਰਾਡਬੈਂਡ ਮਿਸ਼ਨ ਨੇ ਟਵੀਟ ਕਰਕੇ ਇਸ ਦੀ ਅੱਜ ਜਾਣਕਾਰੀ ਦਿੱਤੀ। ਟਵੀਟ ਜ਼ਰੀਏ ਕਿਹਾ ਗਿਆ ਹੈ ਕਿ ਭਾਰਤ ਦੇ ਡਿਜੀਟਲ ਬਦਲਾਅ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਪ੍ਰਧਾਨ ਮੰਤਰੀ ਮੋਦੀ ਪਹਿਲੀ ਅਕਤੂਬਰ ਨੂੰ ਇੰਡੀਆ ਮੋਬਾਈਲ ਕਾਂਗਰਸ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕਰਨਗੇ।