ਸਰਕਾਰ ਨੇ ਜੀਐੱਸਟੀ ਮੁਆਵਜ਼ੇ ’ਚੋਂ ਪੁਰਾਣੇ ਬਕਾਇਆਂ ਦੀ ਅਦਾਇਗੀ ਕੀਤੀ

ਵਿੱਤ ਰਾਜ ਮੰਤਰੀ ਨੇ ਜੀਐੱਸਟੀ ਮੁਆਵਜ਼ੇ ਲਈ ਸਰਕਾਰ ਵੱਲੋਂ ਦਿੱਤੇ ਦੋ ਵਿਕਲਪਾਂ ਨੂੰ ਦੁਹਰਾਇਆ

ਸਰਕਾਰ ਨੇ ਜੀਐੱਸਟੀ ਮੁਆਵਜ਼ੇ ’ਚੋਂ ਪੁਰਾਣੇ ਬਕਾਇਆਂ ਦੀ ਅਦਾਇਗੀ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 15 ਸਤੰਬਰ

ਸਰਕਾਰ ਨੇ ਅੱਜ ਕਿਹਾ ਕਿ ਉਹ ਮੌਜੂਦਾ ਵਿੱਤੀ ਸਾਲ ਵਿੱਚ ਜੀਐੱਸਟੀ ਮੁਆਵਜ਼ੇ ਦੇ ਸੈੱਸ ਵਜੋਂ ਇਕੱਤਰ ਕੀਤੀ ਰਾਸ਼ੀ ਦਾ ਕੁਝ ਹਿੱਸਾ ਪਹਿਲਾਂ ਹੀ ਵਰਤੋਂ ਵਿੱਚ ਲਿਆ ਚੁੱਕੀ ਹੈ। ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਇਹ ਦਾਅਵਾ ਇਕ ਲਿਖਤੀ ਜਵਾਬ ਵਿੱਚ ਕੀਤਾ। ਮੰਤਰੀ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਵਿੱਚ ਜੀਐੱਸਟੀ ਮੁਆਵਜ਼ਾ ਸੈੱਸ ਵਜੋਂ ਇਕੱਤਰ ਰਾਸ਼ੀ ਨਾਕਾਫ਼ੀ ਹੈ, ਲਿਹਾਜ਼ਾ ਅਪਰੈਲ ਤੋਂ ਜੁਲਾਈ ਦੇ ਅਰਸੇ ਲਈ ਜੀਐੱਸਟੀ ਮੁਆਵਜ਼ੇ ਵਜੋਂ ਰਾਜਾਂ ਨੂੰ ਰਾਸ਼ੀ ਜਾਰੀ ਨਹੀਂ ਕੀਤੀ ਜਾ ਸਕਦੀ। ਮੰਤਰੀ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਇਸ ਰਾਸ਼ੀ ’ਚੋਂ ਕੁਝ ਪੈਸਾ ਰਾਜਾਂ ਨੂੰ ਪਿਛਲੇ ਵਿੱਤੀ ਸਾਲ ’ਚ ਮੁਆਵਜ਼ੇ ਵਜੋਂ ਅਦਾ ਕੀਤਾ ਜਾ ਚੁੱਕਾ ਹੈ। ਵਿੱਤ ਰਾਜ ਮੰਤਰੀ ਨੇ ਸੀਪੀਐੱਮ ਦੇ ਇਲਾਮਾਰਮ ਕਰੀਮ ਤੇ ਟੀਆਰਐੱਸ ਦੇ ਵੀ.ਵਿਜਯਾਸਾਈ ਰੈੱਡੀ ਤੇ ਕੇਥੀ ਰੈੱਡੀ ਸੁਰੇਸ਼ ਰੈੱਡੀ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਆਪਣੇ ਇਸ ਸਟੈਂਡ ’ਤੇ ਅਜੇ ਵੀ ਅਟੱਲ ਹੈ ਕਿ ਜੀਐੱਸਟੀ ਮੁਆਵਜ਼ਾ ਹਾਸਲ ਕਰਨ ਲਈ ਰਾਜਾਂ ਨੂੰ ਸਰਕਾਰ ਵੱਲੋਂ ਦਿੱਤੇ ਦੋ ਬਦਲਾਂ ’ਚੋਂ ਇਕ ਦੀ ਚੋਣ ਕਰਨੀ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All