ਨਵੀਂ ਦਿੱਲੀ, 13 ਦਸੰਬਰ
ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਦੋ ਮੁੱਖ ਮਾਲਕਾਂ ਵਿੱਚੋਂ ਇੱਕ ਰਵੀ ਉੱਪਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਬੇਨਤੀ ’ਤੇ ਇੰਟਰਪੋਲ ਵੱਲੋਂ ਜਾਰੀ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਦੁਬਈ ਦੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਪਲ (43) ਨੂੰ ਪਿਛਲੇ ਹਫ਼ਤੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀ ਉਸ ਨੂੰ ਭਾਰਤ ਲਿਆਉਣ ਲਈ ਦੁਬਈ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। ਐਨਫੋਰਸਮੈਂਟ ਡਾਇਰੈਕਟੋਰੇਟ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਉੱਪਲ ਦੀ ਜਾਂਚ ਕਰ ਰਿਹਾ ਹੈ। ਈਡੀ ਤੋਂ ਇਲਾਵਾ ਛੱਤੀਸਗੜ੍ਹ ਤੇ ਮੁੰਬਈ ਪੁਲੀਸ ਵੀ ਮਾਮਲੇ ਦੀ ਜਾਂਚ ਕਰ ਰਹੀਆਂ ਹਨ।