ਮੁੰਬਈ, 9 ਦਸੰਬਰ
ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਆਪਣੀ ਦੋ-ਮਾਸਿਕ ਮੁਦਰਾ ਨੀਤੀ ਦੀ ਸਮੀਖਿਆ ਵਿਚ ਨੀਤੀਗਤ ਰੈਪੋ ਦਰ ਨੂੰ 4 ਪ੍ਰਤੀਸ਼ਤ ਤੱਕ ਬਰਕਰਾਰ ਰੱਖਿਆ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਦੀ ਸਮੀਖਿਆ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਰਬੀਆਈ ਆਰਥਿਕ ਵਿਕਾਸ ਨੂੰ ਸਮਰਥਨ ਦੇਣ ਲਈ ਉਦਾਰਵਾਦੀ ਰਵੱਈਏ ਨੂੰ ਕਾਇਮ ਰੱਖੇਗਾ। ਕੋਵਿਡ-19 ਤੋਂ ਪ੍ਰਭਾਵਿਤ ਅਰਥਚਾਰੇ ਨੂੰ ਨਰਮ ਪਹੁੰਚ ਨਾਲ ਅੱਗੇ ਵਧਾਉਣ ਲਈ ਲੋੜ ਪੈਣ ’ਤੇ ਨੀਤੀਗਤ ਦਰਾਂ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨੀਤੀਗਤ ਦਰ ਰੈਪੋ ਨੂੰ ਚਾਰ ਫ਼ੀਸਦ ’ਤੇ ਬਰਕਰਾਰ ਰੱਖਿਆ ਗਿਆ ਹੈ ਤੇ ਰਿਵਰਸ ਰੈਪੋ ਦਰ 3.35 ਫ਼ੀਸਦ ਰਹੇਗੀ।