DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਨਤਕ ਸ਼ਿਕਾਇਤਾਂ ਦਾ ਸਮਾਂਬੱਧ ਨਿਬੇੜਾ ਜ਼ਰੂਰੀ: Krishan Bedi

ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ।
Advertisement

ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 12 ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ। ਇਸ ਮੌਕੇ ਚਾਰ ਲੰਬਿਤ ਮਾਮਲਿਆਂ ਵਿੱਚ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਲੈ ਕੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧ ਸਾਰੇ ਮਾਮਲਿਆਂ ਦਾ ਤੇਜ਼, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਲੋਕਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ’ਚ ਦੇਰੀ ਨਹੀਂ ਹੋਣੀ ਚਾਹੀਦੀ। ਪਿੰਡ ਨਾਂਢੋੜੀ ਵਾਸੀ ਸ਼੍ਰਵਣ ਕੁਮਾਰ ਵੱਲੋਂ ਨਹਿਰੀ ਖਾਲ ਨਾਲ ਸਬੰਧਤ ਸ਼ਿਕਾਇਤ ਰੱਖੀ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਵਿੱਚ ਸਬੰਧਤ ਅਧਿਕਾਰੀ ਤੋਂ ਜਵਾਬ ਤਲਬ ਕਰਨ ਅਤੇ ਨਿਰਧਾਰਤ ਸਮੇਂ ਅੰਦਰ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤੀ ਕੀਤੀ। ਰਤੀਆ ਵਾਸੀ ਅਤੇ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਕੁਲਵੰਤ ਸਿੰਘ ਸੈਣੀ ਵੱਲੋਂ ਨਗਰ ਕੌਂਸਲ ਰਤੀਆ ਵਿੱਚ ਕਥਿਤ ਨਾਜਾਇਜ਼ ਕਲੋਨੀ ਸਬੰਧੀ ਸ਼ਿਕਾਇਤ ਰੱਖੀ ਗਈ। ਪਿੰਡ ਬੜੋਪਲ ਵਾਸੀ ਸੁੰਦਰ ਸਿੰਘ ਵੱਲੋਂ ਜਲ ਨਿਕਾਸੀ ਅਤੇ ਪਾਈਪ ਲਾਈਨ ਨਾਲ ਸਬੰਧਤ ਸਮੱਸਿਆ ਰੱਖੀ ਗਈ। ਸ਼ਿਕਾਇਤ ਅਨੁਸਾਰ ਪਿੰਡ ਵਿੱਚ ਪਾਈਪ ਲਾਈਨ ਪਾਉਣ ਤੋਂ ਬਾਅਦ ਜਲ ਨਿਕਾਸੀ ਦੀ ਵਿਵਸਥਾ ਪ੍ਰਭਾਵਿਤ ਹੋਈ ਹੈ ਅਤੇ ਖੇਤਾਂ ਵਿੱਚ ਪਾਣੀ ਭਰਨ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਨਾਲ ਤਾਲਮੇਲ ਕਰਕੇ ਕਾਰਵਾਈ ਕਰਨ ਅਤੇ ਵਿਕਾਸ ਕਾਰਜ ਦੀ ਪ੍ਰਗਤੀ ਰਿਪੋਰਟ ਡੀ ਸੀ ਦਫ਼ਤਰ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਪਿੰਡ ਨਹਲਾ ਵਾਸੀਆਂ ਵੱਲੋਂ ਪਿੰਡ ਦੀ 33 ਫੁੱਟੀ ਗਲੀ ਦੇ ਨਿਰਮਾਣ ਅਤੇ ਜਲ ਨਿਕਾਸੀ ਦੀ ਢੁੱਕਵੀਂ ਵਿਵਸਥਾ ਦੀ ਮੰਗ ਰੱਖੀ ਗਈ। ਕੈਬਨਿਟ ਮੰਤਰੀ ਨੇ ਭੂਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਅਤੇ ਪੰਚਾਇਤੀ ਰਾਜ ਦੇ ਐਕਸੀਅਨ ਨੂੰ ਮੌਕੇ ਦਾ ਦੌਰਾ ਕਰਕੇ ਇੱਕ ਹਫ਼ਤੇ ਅੰਦਰ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ। ਰਤੀਆ ਖੇਤਰ ਦੀ ਰੀਨਾ ਪਤਨੀ ਸੁਰੇਸ਼ ਕੁਮਾਰ ਵੱਲੋਂ ਘਰੇਲੂ ਝਗੜੇ, ਦਾਜ ਸਬੰਧੀ ਦੋਸ਼ਾਂ ਅਤੇ ਪੁਲੀਸ ਕਾਰਵਾਈ ਨਾਲ ਸਬੰਧਤ ਮਾਮਲਾ ਕਮੇਟੀ ਸਾਹਮਣੇ ਰੱਖਿਆ ਗਿਆ। ਸ਼ਿਕਾਇਤਕਰਤਾ ਨੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਭੂਨਾ ਖੇਤਰ ਵਿੱਚ ਜਨ ਸਿਹਤ ਵਿਭਾਗ ਨਾਲ ਸਬੰਧਤ ਗੀਤਾ ਰਾਣੀ ਵੱਲੋਂ ਸੀਵਰੇਜ ਕੁਨੈਕਸ਼ਨ ਕੱਟੇ ਜਾਣ ਅਤੇ ਘਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ ਦੀ ਸ਼ਿਕਾਇਤ ਕੀਤੀ ਗਈ। ਪਿੰਡ ਜਮਾਲਪੁਰ ਖੇਤਰ ਦੇ ਵਾਸੀਆਂ ਵੱਲੋਂ ਨਹਿਰੀ ਪਾਣੀ ਦੀ ਸਪਲਾਈ ਨਾਲ ਸਬੰਧਤ ਸਮੱਸਿਆ ਰੱਖੀ ਗਈ। ਇਸ ਮੌਕੇ ਡੀ ਸੀ ਡਾ. ਵਿਵੇਕ ਭਾਰਤੀ, ਐੱਸ ਪੀ ਨਿਕਿਤਾ ਖੱਟੜ, ਜ਼ਿਲ੍ਹਾ ਪਰਿਸ਼ਦ ਚੇਅਰਮੈਨ ਸੁਮਨ ਖਿਚੜ, ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਣ ਜੋੜਾ, ਸਾਬਕਾ ਵਿਧਾਇਕ ਲਕਸ਼ਮਣ ਨਾਪਾ, ਚੇਅਰਮੈਨ ਰਾਜਪਾਲ ਬੈਨੀਵਾਲ, ਚੇਅਰਮੈਨ ਬਲਦੇਵ ਗ੍ਰੋਹਾ, ਏ ਡੀ ਸੀ ਅਨੁਰਾਗ ਢਾਲੀਆ, ਐੱਸ ਡੀ ਐੱਮ ਟੋਹਾਣਾ ਆਕਾਸ਼ ਸ਼ਰਮਾ, ਐੱਸ ਡੀ ਐੱਮ ਫਤਿਹਾਬਾਦ ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।

Advertisement
Advertisement
×