DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Trump Europe Tariffs: ਜੇ ਅਮਰੀਕੀ ਡਿਜੀਟਲ ਕੰਪਨੀਆਂ ’ਤੇ ਟੈਕਸ ਲਾਇਆ ਤਾਂ ਯੂਰਪੀ ਦੇਸ਼ਾਂ ’ਤੇ 100 ਫ਼ੀਸਦੀ ਟੈਰਿਫ਼ ਲਾਵਾਂਗੇ: ਟਰੰਪ

ਜੇਕਰ ਕੋਈ ਵੀ ਦੇਸ਼ ਅਜਿਹਾ ਟੈਕਸ ਲਾਉਂਦਾ ਹੈ ਤਾਂ ਉਸ ਦੇਸ਼ ਤੋਂ ਅਮਰੀਕਾ ਭੇਜੇ ਜਾਣ ਵਾਲੇ ਹਰ ਤਰ੍ਹਾਂ ਦੇ ਸਾਮਾਨ 'ਤੇ ਤੁਰੰਤ 100 ਫ਼ੀਸਦੀ ਟੈਰਿਫ਼ ਲਾਇਆ ਜਾਵੇਗਾ

  • fb
  • twitter
  • whatsapp
  • whatsapp
featured-img featured-img
ਅਮਰੀਕੀ ਰਾਸ਼ਟਰਪਤੀ ਟਰੰਪ ਦੀ ਫਾਈਲ ਫੋਟੋ
Advertisement

Trump Europe Tariffs: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਰਪੀ ਦੇਸ਼ਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕਿਸੇ ਵੀ ਦੇਸ਼ ਨੇ ਅਮਰੀਕੀ ਡਿਜੀਟਲ ਸੇਵਾ ਕੰਪਨੀਆਂ 'ਤੇ ਟੈਕਸ ਲਗਾਇਆ ਤਾਂ ਉਸ ਦੇਸ਼ ਤੋਂ ਅਮਰੀਕਾ ਆਉਣ ਵਾਲੇ ਹਰ ਤਰ੍ਹਾਂ ਦੇ ਸਾਮਾਨ 'ਤੇ 100 ਫ਼ੀਸਦੀ ਟੈਰਿਫ਼ (ਦਰਾਮਦ ਟੈਕਸ) ਲਗਾਇਆ ਜਾਵੇਗਾ।

ਟਰੰਪ ਨੇ ਸੋਸ਼ਲ ਮੀਡੀਆ ’ਤੇ ਕੀਤੀ ਇੱਕ ਪੋਸਟ ਵਿੱਚ ਯੂਰਪੀ ਦੇਸ਼ਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉੱਥੇ ਅਮਰੀਕੀ ਕੰਪਨੀਆਂ 'ਤੇ ਡਿਜੀਟਲ ਸੇਵਾ ਟੈਕਸ ਲਾਗੂ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

Advertisement

ਉਨ੍ਹਾਂ ਲਿਖਿਆ ਕਿ ਇਸ ਨੂੰ ਅਧਿਕਾਰਤ ਚਿਤਾਵਨੀ ਮੰਨਿਆ ਜਾਵੇ। ਜੇਕਰ ਕੋਈ ਵੀ ਦੇਸ਼ ਅਜਿਹਾ ਟੈਕਸ ਲਾਗੂ ਕਰਦਾ ਹੈ ਤਾਂ ਉਸ ਦੇਸ਼ ਤੋਂ ਅਮਰੀਕਾ ਭੇਜੇ ਜਾਣ ਵਾਲੇ ਹਰ ਤਰ੍ਹਾਂ ਦੇ ਸਾਮਾਨ 'ਤੇ ਤੁਰੰਤ 100 ਫ਼ੀਸਦੀ ਟੈਰਿਫ਼ ਲਗਾ ਦਿੱਤਾ ਜਾਵੇਗਾ।

Advertisement

ਟਰੰਪ ਨੇ ਇਹ ਵੀ ਕਿਹਾ ਕਿ ਇਹ ਨਵਾਂ ਟੈਰਿਫ਼ ਪਹਿਲਾਂ ਹੋਏ ਕਿਸੇ ਵੀ ਵਪਾਰਕ ਸਮਝੌਤੇ ਤੋਂ ਉੱਪਰ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਕਿਸੇ ਵੀ ਅਜਿਹੇ ਦੇਸ਼ ਖ਼ਿਲਾਫ਼ ਕੀਤੀ ਜਾਵੇਗੀ ਜੋ ਅਮਰੀਕੀ ਡਿਜੀਟਲ ਕੰਪਨੀਆਂ 'ਤੇ ਇਸ ਤਰ੍ਹਾਂ ਦਾ ਟੈਕਸ ਲਾਗੂ ਕਰੇਗਾ। ਹਾਲਾਂਕਿ ਉਨ੍ਹਾਂ ਨੇ ਆਪਣੀ ਪੋਸਟ ਵਿੱਚ ਖ਼ਾਸ ਤੌਰ ’ਤੇ ਯੂਰਪੀ ਦੇਸ਼ਾਂ ਦਾ ਹੀ ਜ਼ਿਕਰ ਕੀਤਾ।

Advertisement
×