DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

India ’ਚ Apple ਦੇ ਵੱਡੇ ਵਾਧੇ ਤੋਂ ਬਹੁਤ ਉਤਸ਼ਾਹਿਤ ਹਾਂ: Tim Cook

ਕੰਪਨੀ ਦੀ ਹਿੱਸੇਦਾਰੀ ਭਾਰਤ ’ਚ ਅਜੇ ਵੀ ਮਾਮੂਲੀ ਹੋਣ ਦੀ ਗੱਲ ਕਬੂਲੀ

  • fb
  • twitter
  • whatsapp
  • whatsapp
Advertisement

ਐਪਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ ਈ ਓ) ਟਿਮ ਕੁੱਕ ਨੇ ਕਿਹਾ ਹੈ ਕਿ ਉਹ ਭਾਰਤ ਨੂੰ ਲੈ ਕੇ ਬਹੁਤ ਜ਼ਿਆਦਾ ਉਤਸ਼ਾਹਿਤ ਹਨ। ਉਨ੍ਹਾਂ ਨੇ ਭਾਰਤੀ ਬਾਜ਼ਾਰ ਨੂੰ ਕੰਪਨੀ ਲਈ ਵੱਡੇ ਮੌਕੇ ਵਜੋਂ ਦੱਸਿਆ ਹੈ। ਵੀਰਵਾਰ ਨੂੰ ਐਪਲ ਦੀ 2026 ਦੀ ਦੂਜੀ ਤਿਮਾਹੀ ਦੇ ਨਤੀਜਿਆਂ ਬਾਰੇ ਹੋਈ ਮੀਟਿੰਗ ਮੌਕੇ ਕੁੱਕ ਨੇ ਇਹ ਟਿੱਪਣੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ, ‘‘ਮੈਨੂੰ ਲੱਗਦਾ ਹੈ, ਇਹ ਸਾਡੇ ਲਈ ਬਹੁਤ ਵੱਡਾ ਮੌਕਾ ਹੈ। ਅਸੀਂ ਪਿਛਲੇ ਕਾਫ਼ੀ ਸਮੇਂ ਤੋਂ ਇਸ ’ਤੇ ਧਿਆਨ ਕੇਂਦਰਿਤ ਕਰ ਰਹੇ ਹਾਂ। ਇਹ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਸਮਾਰਟਫੋਨ ਬਾਜ਼ਾਰ ਅਤੇ ਤੀਜਾ ਸਭ ਤੋਂ ਵੱਡਾ ਪੀ ਸੀ ਬਾਜ਼ਾਰ ਹੈ।’’ ਕੁੱਕ ਦੀਆਂ ਇਹ ਟਿੱਪਣੀਆਂ ਭਾਰਤੀ ਬਾਜ਼ਾਰ ਬਾਰੇ ਉਨ੍ਹਾਂ ਦੇ ਨਜ਼ਰੀਏ ਅਤੇ ਇਸ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸਮੁੱਚੇ ਮੌਕਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਆਈਆਂ। ਉਨ੍ਹਾਂ ਇਹ ਵੀ ਮੰਨਿਆ ਕਿ ਭਾਰਤ ਵਿੱਚ ਲੰਮੇ ਸਮੇਂ ਤੋਂ ਬਹੁਤ ਵਧੀਆ ਪ੍ਰਦਰਸ਼ਨ ਕਰਨ ਦੇ ਬਾਵਜੂਦ, ਕੰਪਨੀ ਦੀ ਹਿੱਸੇਦਾਰੀ ਅਜੇ ਵੀ ਮਾਮੂਲੀ ਹੈ। ਟਿਮ ਨੇ ਭਾਰਤ ਦੇ ਵਧ ਰਹੇ ਮੱਧ ਵਰਗ ਅਤੇ ਇਸ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ ਅਤੇ ਕਿਹਾ, ‘‘ਕੁੱਲ ਮਿਲਾ ਕੇ, ਮੈਂ ਭਾਰਤ ਸਬੰਧੀ ਬਹੁਤ ਜ਼ਿਆਦਾ ਉਤਸ਼ਾਹਿਤ ਹਾਂ।’’ ਐਪਲ ਦੇ ਤਿਮਾਹੀ ਮਾਲੀਏ ਵਿੱਚ 17 ਫ਼ੀਸਦੀ ਦਾ ਵਾਧਾ ਹੋਇਆ ਹੈ ਜੋ 111.2 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਗਿਆ।

Advertisement

Advertisement
Advertisement
×