Advertisement
West Asia Crisis: ਪੱਛਮੀ ਏਸ਼ੀਆ ਵਿੱਚ ਅਮਰੀਕਾ, ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੀ ਜੰਗ ਨੇ ਵਿਸ਼ਵ ਬਾਜ਼ਾਰਾਂ ਵਿੱਚ ਹਲਚਲ ਮਚਾ ਦਿੱਤੀ ਹੈ। ਨਿਵੇਸ਼ਕਾਂ ਵਿੱਚ ਫੈਲੇ ਡਰ ਕਾਰਨ ਸ਼ੇਅਰ ਬਾਜ਼ਾਰ ਵਿੱਚੋਂ ਪੈਸਾ ਨਿਕਲ ਕੇ ਸੋਨੇ ਅਤੇ ਚਾਂਦੀ ਵਿੱਚ ਜਾ ਰਿਹਾ ਹੈ। ਸੋਮਵਾਰ ਸਵੇਰੇ ਮਲਟੀ ਕਮੋਡਿਟੀ ਐਕਸਚੇਂਜ (MCX) ’ਤੇ ਸੋਨੇ ਦੀਆਂ ਕੀਮਤਾਂ ਵਿੱਚ 2.87 ਫੀਸਦ ਅਤੇ ਚਾਂਦੀ ਵਿੱਚ ਲਗਭਗ 3 ਫੀਸਦ ਦਾ ਵਾਧਾ ਖਿਆ ਗਿਆ।
ਭਾਰਤੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ 1,73,090 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਈ ਹੈ, ਜੋ ਕਿ ਪਿਛਲੇ ਸੈਸ਼ਨ ਵਿੱਚ 1,62,490 ਰੁਪਏ ਸੀ। ਚਾਂਦੀ ਦੀਆਂ ਕੀਮਤਾਂ ਵੀ ਸ਼ੁੱਕਰਵਾਰ ਦੇ 2,82,140 ਰੁਪਏ ਤੋਂ ਵਧ ਕੇ 2,94,900 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈਆਂ ਹਨ।
Advertisement
Advertisement
Advertisement
×

