ਕਣਕ ਦੀ ਬਰਾਮਦ ’ਤੇ ਪਾਬੰਦੀ ਕਿਸਾਨ ਵਿਰੋਧੀ ਕਦਮ: ਕਾਂਗਰਸ

ਕਣਕ ਦੀ ਬਰਾਮਦ ’ਤੇ ਪਾਬੰਦੀ ਕਿਸਾਨ ਵਿਰੋਧੀ ਕਦਮ: ਕਾਂਗਰਸ

ਉਦੈਪੁਰ, 14 ਮਈ

ਕਣਕ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ ਕਦਮ ਨੂੰ 'ਕਿਸਾਨ ਵਿਰੋਧੀ' ਕਰਾਰ ਦਿੰਦੇ ਹੋਏ ਕਾਂਗਰਸ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਲੋੜੀਂਦੀ ਕਣਕ ਦੀ ਖਰੀਦ ਨਹੀਂ ਕੀਤੀ, ਜਿਸ ਕਾਰਨ ਉਸ ਨੂੰ ਬਰਾਮਦ 'ਤੇ ਪਾਬੰਦੀ ਲਗਾਉਣੀ ਪਈ। ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਪੱਤਰਕਾਰਾਂ ਨੂੰ ਕਿਹਾ, ‘ਮੇਰਾ ਮੰਨਣਾ ਹੈ ਕਿ ਕੇਂਦਰ ਸਰਕਾਰ ਲੋੜੀਂਦੀ ਕਣਕ ਦੀ ਖਰੀਦ ਕਰਨ 'ਚ ਅਸਫਲ ਰਹੀ ਹੈ। ਅਜਿਹਾ ਨਹੀਂ ਹੈ ਕਿ ਕਣਕ ਦਾ ਝਾੜ ਘਟਿਆ ਹੈ। ਕੁੱਲ ਮਿਲਾ ਕੇ ਇਹ ਪਹਿਲਾਂ ਵਾਂਗ ਹੀ ਹੈ। ਹੋ ਸਕਦਾ ਹੈ ਕਿ ਪਹਿਲਾਂ ਨਾਲੋਂ ਥੋੜ੍ਹਾ ਜਿਹਾ ਵੱਧ ਝਾੜ ਨਿਕਲਿਆ ਹੋਵੇ।’ ਉਨ੍ਹਾਂ ਕਿਹਾ, ‘ਇਹ ਕਿਸਾਨ ਵਿਰੋਧੀ ਕਦਮ ਹੈ। ਮੈਨੂੰ ਕੋਈ ਹੈਰਾਨੀ ਨਹੀਂ, ਕਿਉਂਕਿ ਇਹ ਸਰਕਾਰ ਕਦੇ ਵੀ ਕਿਸਾਨ ਹਿਤੈਸ਼ੀ ਨਹੀਂ ਰਹੀ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All