ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 29 ਅਕਤੂਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੱਚਖੰਡ ਵਾਸੀ ਬਾਬਾ ਵਰਿਆਮ ਸਿੰਘ ਅਤੇ ਮਾਤਾ ਰਣਜੀਤ ਕੌਰ ਰਤਵਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ 30 ਅਕਤੂਬਰ ਤੋਂ ਸ਼ੁਰੂ ਹੋਣਗੇ, ਜੋ ਦੋ ਨਵੰਬਰ ਤੱਕ ਚੱਲਣਗੇ। ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੀ ਅਗਵਾਈ ਵਿੱਚ ਹੋ ਰਹੇ ਗੁਰਮਤਿ ਸਮਾਗਮ ਵਿੱਚ ਰਾਗੀਆਂ, ਢਾਡੀਆਂ, ਸੰਤਾਂ, ਮਹਾਂਪੁਰਸ਼ਾਂ ਵੱਲੋਂ ਸੰਗਤਾਂ ਨੂੰ ਪ੍ਰਵਚਨਾਂ ਦੁਆਰਾ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ।