ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਕਤੂਬਰ
ਇੱਥੋਂ ਦੇ ਸੈਕਟਰ-44 ਵਿੱਚ ਰਹਿਣ ਵਾਲੇ ਵਿਅਕਤੀ ਨਾਲ ਉਸ ਦੇ ਪੋਤੇ ਦੀ ਜ਼ਮਾਨਤ ਕਰਵਾਉਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਾਈਬਰ ਸੈੱਲ ਨੇ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਇੰਦਰਪਾਲ ਸਿੰਘ ਵਾਸੀ ਸੈਕਟਰ-44 ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦਾ ਪੋਤਾ ਅਸਟਰੇਲੀਆ ਵਿੱਚ ਰਹਿੰਦਾ ਹੈ, ਕਿਸੇ ਵਿਅਕਤੀ ਨੇ ਫੋਨ ਕਰ ਕੇ ਕਿਹਾ ਕਿ ਉਸ ਦਾ ਪੋਤਾ ਜੇਲ੍ਹ ਵਿੱਚ ਬੰਦ ਹੈ ਜਿਸ ਦੀ ਜ਼ਮਾਨਤ ਲਈ 1.10 ਲੱਖ ਰੁਪਏ ਦੀ ਲੋੜ ਹੈ। ਸ਼ਿਕਾਇਤਕਰਤਾ ਨੇ 1.10 ਲੱਖ ਰੁਪਏ ਟਰਾਂਸਫਰ ਕਰ ਦਿੱਤੇ, ਬਾਅਦ ਵਿੱਚ ਪਤਾ ਲੱਗਿਆ ਕਿ ਕਿਸੇ ਨੇ ਝੂਠ ਬੋਲ ਕੇ ਠੱਗੀ ਮਾਰ ਲਈ ਹੈ। ਥਾਣਾ ਸਾਈਬਰ ਸੈੱਲ ਦੀ ਟੀਮ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।