ਕੁਲਦੀਪ ਸਿੰਘ
ਚੰਡੀਗੜ੍ਹ, 12 ਜੁਲਾਈ
ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਅੱਜ ਐਤਵਾਰ ਨੂੰ ਕਰੋਨਾ ਦੇ 10 ਹੋਰ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਨਵੇਂ ਮਰੀਜ਼ਾਂ ਦੇ ਆਉਣ ਨਾਲ ਕੁੱਲ ਅੰਕੜਾ ਵੱਧ ਕੇ 559 ਹੋ ਗਿਆ ਹੈ। ਹੁਣ ਤੱਕ 8 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੋਈ ਹੈ। ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 134 ਹੋ ਗਈ ਹੈ।