ਹਥਿਆਰ ਰੱਖਣ ਦੇ ਦੋਸ਼ ਹੇਠ 10 ਜਣੇ ਗ੍ਰਿਫ਼ਤਾਰ
ਪੰਚਕੂਲਾ ਪੁਲੀਸ ਕਮਿਸ਼ਨਰ ਵੱਲੋਂ ਕੀਤੇ ਜਾ ਰਹੇ ਆਪ੍ਰੇਸ਼ਨ ਟ੍ਰੈਕਡਾਊਨ ਤਹਿਤ ਗ਼ੈਰ-ਕਾਨੂੰਨੀ ਹਥਿਆਰ ਰੱਖਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ, ਕ੍ਰਾਈਮ ਬ੍ਰਾਂਚ ਅਤੇ ਪੁਲਿਸ ਟੀਮਾਂ ਨੇ ਵੱਖ-ਵੱਖ ਥਾਣਿਆਂ ਦੇ ਖੇਤਰਾਂ ਵਿੱਚ ਕਾਰਵਾਈ ਦੌਰਾਨ ਮੁਲਜ਼ਮਾਂ ਦੀ ਪਛਾਣ ਕੀਤੀ,...
Advertisement
ਪੰਚਕੂਲਾ ਪੁਲੀਸ ਕਮਿਸ਼ਨਰ ਵੱਲੋਂ ਕੀਤੇ ਜਾ ਰਹੇ ਆਪ੍ਰੇਸ਼ਨ ਟ੍ਰੈਕਡਾਊਨ ਤਹਿਤ ਗ਼ੈਰ-ਕਾਨੂੰਨੀ ਹਥਿਆਰ ਰੱਖਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ, ਕ੍ਰਾਈਮ ਬ੍ਰਾਂਚ ਅਤੇ ਪੁਲਿਸ ਟੀਮਾਂ ਨੇ ਵੱਖ-ਵੱਖ ਥਾਣਿਆਂ ਦੇ ਖੇਤਰਾਂ ਵਿੱਚ ਕਾਰਵਾਈ ਦੌਰਾਨ ਮੁਲਜ਼ਮਾਂ ਦੀ ਪਛਾਣ ਕੀਤੀ, ਮਾਮਲੇ ਦਰਜ ਕੀਤੇ ਅਤੇ ਹੁਣ ਤੱਕ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲੀਸ ਅਨੁਸਾਰ ਮੁਲਜ਼ਮਾਂ ਕੋਲੋਂ 3 ਦੇਸੀ ਪਿਸਤੌਲ, 4 ਪਿਸਤੌਲ, 1 ਰਿਵਾਲਵਰ, 3 ਮੈਗਜ਼ੀਨ, 9 ਕਾਰਤੂਸ ਅਤੇ 2 ਚਾਕੂ ਬਰਾਮਦ ਕੀਤੇ ਗਏ ਹਨ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਵਿਅਕਤੀ ਹਥਿਆਰ ਵੇਚਣ ਲਈ ਲੈ ਕੇ ਆਏ ਸਨ ਜਾਂ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਅਪਰਾਧ ਨੂੰ ਰੋਕਣ ਲਈ ਵਿਸ਼ੇਸ਼ ਪੁਲੀਸ ਟੀਮਾਂ ਲਗਾਤਾਰ ਨਾਕਾਬੰਦੀ, ਗਸ਼ਤ ਅਤੇ ਸ਼ੱਕੀ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੀਆਂ ਹਨ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਹਥਿਆਰਾਂ ਦੀ ਸਪਲਾਈ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Advertisement
Advertisement
