ਆਤਿਸ਼ ਗੁਪਤਾ
ਚੰਡੀਗੜ੍ਹ, 1 ਅਗਸਤ
105 ਸਾਲਾਂ ਅਥਲੀਟ ਬੇਬੇ ਮਾਨ ਕੌਰ ਨੂੰ ਚੰਡੀਗੜ੍ਹ ਦੇ ਸੈਕਟਰ-25 ਵਿੱਚ ਸਥਿਤ ਸ਼ਮਸ਼ਾਨਘਾਟ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੇ ਦੋਵੇਂ ਪੁੱਤ ਗੁਰਦੇਵ ਸਿੰਘ ਤੇ ਮਨਜੀਤ ਸਿੰਘ ਅਤੇ ਧੀ ਅੰਮ੍ਰਿਤ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸ਼ਰਧਾਂਜਲੀ ਦੇਣ ਪਹੁੰਚੇ, ਜਦਕਿ ਦੇਸ਼ ਦਾ ਨਾਮ ਦੁਨਿਆ ਵਿੱਚ ਚਮਕਾਉਣ ਵਾਲੀ ਬੇਬੇ ਮਾਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਨਹੀਂ ਪਹੁੰਚਿਆ।