ਦਸਵੀਂ ਦੇ ਨਤੀਜੇ: ਸਰਕਾਰੀ ਸਕੂਲਾਂ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ : The Tribune India

ਦਸਵੀਂ ਦੇ ਨਤੀਜੇ: ਸਰਕਾਰੀ ਸਕੂਲਾਂ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ

ਵਿਦਿਆਰਥਣ ਰਾਜਨਦੀਪ ਕੌਰ ਅਤੇ ਸਲੋਨੀ 633 ਅੰਕਾਂ ਨਾਲ ਮੁਹਾਲੀ ਵਿੱਚੋਂ ਅੱਵਲ

ਦਸਵੀਂ ਦੇ ਨਤੀਜੇ: ਸਰਕਾਰੀ ਸਕੂਲਾਂ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ

ਵਿਦਿਆਰਥਣ ਰਾਜਨਦੀਪ ਕੌਰ ਅਤੇ (ਸੱਜੇ) ਸਲੋਨੀ ਦਾ ਸਨਮਾਨ ਕਰਦੇ ਹੋਏ ਅਧਿਆਪਕ ਅਤੇ ਮਾਪੇ। -ਫੋਟੋ: ਭੱਟੀ

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 26 ਮਈ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੁਹਾਲੀ ਵਿੱਚ ਜ਼ਿਲ੍ਹਾ ਪੱਧਰ ’ਤੇ ਵੀ ਲੜਕੀਆਂ ਨੇ ਬਾਜ਼ੀ ਮਾਰਦਿਆਂ ਮੁੰਡਿਆਂ ਨੂੰ ਪਛਾੜ ਕੇ ਰੱਖ ਦਿੱਤਾ ਹੈ। ਉਂਜ ਇਸ ਵਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਹਾਲੀ ਜ਼ਿਲ੍ਹੇ ਦੀ ਲਾਜ ਰੱਖ ਲਈ ਹੈ। ਜ਼ਿਲ੍ਹਾ ਪੱਧਰੀ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਦਾ ਕਬਜ਼ਾ ਹੈ।

ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਅੱਜ ਜਾਰੀ ਕੀਤੀ 304 ਵਿਦਿਆਰਥੀਆਂ ਦੀ ਮੈਰਿਟ ਸੂਚੀ ਮੁਤਾਬਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਅੰਗਰੇਜ਼ੀ ਮਾਧਿਅਮ) ਖਰੜ ਦੀ ਵਿਦਿਆਰਥਣ ਰਾਜਨਦੀਪ ਕੌਰ ਪੁੱਤਰੀ ਸੁਖਜਿੰਦਰ ਸਿੰਘ ਨੇ 650 ’ਚੋਂ 633 ਅੰਕਾਂ ਨਾਲ ਮੁਹਾਲੀ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਰਾਜਨਦੀਪ ਦਾ ਪੰਜਾਬ ਭਰ ’ਚ 15ਵਾਂ ਰੈਂਕ ਹੈ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਦੀ ਸਲੋਨੀ ਪੁੱਤਰੀ ਬਲਦੇਵ ਕੁਮਾਰ ਨੇ 633 ਅੰਕਾਂ ਨਾਲ ਦੂਜਾ ਸਥਾਨ ਅਤੇ ਬੀਐਸਐਚ ਆਰੀਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਮੁਹਾਲੀ ਦੀ ਸੋਨੂੰ ਦਾਸ ਪੁੱਤਰੀ ਜੈ ਰਾਮ ਦਾਸ ਨੇ 631 ਅੰਕਾਂ ਨਾਲ ਜ਼ਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗਿੰਨੀ ਦੁੱਗਲ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ‘ਬੇਟੀ ਪੜ੍ਹਾਓ-ਬੇਟੀ ਬਚਾਓ’ ਨਾਅਰੇ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

ਲਾਲੜੂ (ਸਰਬਜੀਤ ਸਿੰਘ ਭੱਟੀ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਦਾ ਨਤੀਜਾ ਐਲਾਨ ਕੀਤਾ ਗਿਆ, ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਦੀ ਵਿਦਿਆਰਥਣ ਸਲੋਨੀ ਨੇ 633 ਅੰਕਾਂ ਨਾਲ ਜ਼ਿਲ੍ਹਾ ਮੁਹਾਲੀ ਵਿੱਚੋਂ ਪਹਿਲਾ ਅਤੇ ਪੰਜਾਬ ਵਿੱਚੋਂ 15ਵਾਂ ਰੈਂਕ ਹਾਸਲ ਕੀਤਾ।

ਦੱਸਣਯੋਗ ਹੈ ਕਿ ਵਿਦਿਆਰਥਣ ਸਲੋਨੀ ਦੇ ਪਿਤਾ ਬਲਦੇਵ ਖੇਤੀਬਾੜੀ ਕਰਦੇ ਹਨ ਅਤੇ ਮਾਤਾ ਘਰੇਲੂ ਕੰਮ ਕਾਰ ਕਰਦੀ ਹੈ। ਸਕੂਲ ਪ੍ਰਿੰਸੀਪਲ ਦਵਿੰਦਰਪਾਲ ਕੌਰ ਨੇ ਦੱਸਿਆ ਕਿ ਸਲੋਨੀ ਨੇ ਗਿਆਰਵੀਂ ਨਾਨ ਮੈਡੀਕਲ ਵਿਚ ਦਾਖਲਾ ਲਿਆ ਹੈ ਅਤੇ ਉਹ ਇੰਜੀਨੀਅਰ ਬਣਨਾ ਚਾਹੁੰਦੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਮੁਹਾਲੀ ਡਾ. ਗਿਨੀ ਦੁੱਗਲ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਮੁਹਾਲੀ ਕੰਚਨ ਸ਼ਰਮਾ ਨੇ ਸਲੋਨੀ ਨੂੰ ਵਧਾਈਆਂ ਦਿੱਤੀਆਂ।

ਸਸਕੋਰ ਸਕੂਲ ਦੀ ਤਰਨਪ੍ਰੀਤ ਕੌਰ 16ਵੇਂ ਸਥਾਨ ’ਤੇ

ਵਿਦਿਆਰਥਣ ਤਰਨਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਅਧਿਆਪਕ।

ਨੂਰਪੁਰਬੇਦੀ (ਅਵਿਨਾਸ਼ ਸ਼ਰਮਾ): ਸਰਕਾਰੀ ਹਾਈ ਸਕੂਲ ਸਸਕੋਰ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਪਿੰਡ ਲਖਣੋਂ ਨੇ 632 ਅੰਕਾਂ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਜਾਰੀ ਮੈਰਿਟ ਸੂਚੀ ਵਿੱਚ ਸੂਬੇ ਭਰ ਵਿੱਚੋਂ 16ਵਾਂ ਸਥਾਨ ਹਾਸਲ ਕੀਤਾ ਹੈ। ਮੁੱਖ ਅਧਿਆਪਿਕਾ ਨਵਨੀਤ ਕੌਰ ਅਤੇ ਅਧਿਆਪਕਾਂ ਨੇ ਵਿਦਿਆਰਥਣ ਤਰਨਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਇਆ।

ਆਈਏਐੱਸ ਬਣ ਕੇ ਦੇਸ਼ ਦੀ ਸੇਵਾ ਕਰਨੀ ਚਾਹੁੰਦੀ ਹੈ ਗਰੀਨਾ

ਚਮਕੌਰ ਸਾਹਿਬ (ਸੰਜੀਵ ਬੱਬੀ): ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਮੁਜਾਫਤ ਦੀ ਵਿਦਿਆਰਥਣ ਗਰੀਨਾ ਪੁੱਤਰੀ ਪਰਦੀਪ ਕੁਮਾਰ ਪਿੰਡ ਚੱਕਲੋਹਟ ਨੇ ਦਸਵੀਂ ਕਲਾਸ ਵਿੱਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਤੀਸਰਾ ਸਥਾਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਮਨਜਿੰਦਰ ਸਿੰਘ ਨੇ ਗਰੀਨਾ ਨੂੰ ਵਧਾਈ ਦਿੱਤੀ। ਵਿਦਿਆਰਥਣ ਗਰੀਨਾ ਨੇ ਦੱਸਿਆ ਕਿ ਉਹ ਜ਼ਿੰਦਗੀ ਵਿੱਚ ਆਈਏਐੱਸ ਅਫ਼ਸਰ ਬਣਕੇ ਦੇਸ਼ ਦੀ ਸੇਵਾ ਕਰਨੀ ਚਾਹੁੰਦੀ ਹੈ।

ਰੂਪਨਗਰ: ਪੰਜ ਵਿਦਿਆਰਥਣਾਂ ਮੈਰਿਟ ਵਿੱਚ

ਰੂਪਨਗਰ (ਜਗਮੋਹਨ ਸਿੰਘ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿੱਚ ਰੂਪਨਗਰ ਜ਼ਿਲ੍ਹੇ ਦੀਆਂ ਪੰਜ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਸ੍ਰੀ ਚਮਕੌਰ ਸਾਹਿਬ ਬਲਾਕ, ਇੱਕ ਨੰਗਲ ਤੇ ਤਿੰਨ ਵਿਦਿਆਰਥਣਾਂ ਨੂਰਪੁਰ ਬੇਦੀ ਬਲਾਕ ਨਾਲ ਸਬੰਧਤ ਹਨ। ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਮੁਜਾਫਤ ਦੀ ਗਰੀਨਾ 646 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਤੀਜੇ ਤੇ ਜ਼ਿਲ੍ਹੇ ਵਿੱਚੋਂ ਪਹਿਲੇ ਸਥਾਨ ’ਤੇ ਰਹੀ ਹੈ, ਸੰਤ ਬਾਬਾ ਸੇਵਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲੜੀ ਦੀ ਮੁਸਕਾਨ ਕੌਰ 634 ਅੰਕਾਂ ਨਾਲ ਪੰਜਾਬ ਵਿੱਚੋਂ 14ਵੇਂ ਨੰਬਰ ਤੇ ਅਤੇ ਜ਼ਿਲ੍ਹੇ ਵਿੱਚੋਂ ਦੂਜੇ ਨੰਬਰ ਤੇ ਰਹੀ। ਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਜ਼ਮਪੁਰ ਦੀ ਦਿਪਤਾਂਸ਼ੂ ਪੁਰੀ ਅਤੇ ਸਰਕਾਰੀ ਹਾਈ ਸਕੂਲ ਸਸਕੌਰ ਦੀ ਤਰਨਪ੍ਰੀਤ ਕੌਰ 632 ਅੰਕਾਂ ਪੰਜਾਬ ਵਿੱਚੋਂ 16ਵੇਂ ਅਤੇ ਜ਼ਿਲ੍ਹੇ ਵਿੱਚੋਂ ਤੀਜੇ ਨੰਬਰ ’ਤੇ ਰਹੀਆਂ। ਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਜ਼ਮਪੁਰ ਦੀ ਜਸਮੀਨ ਕੌਰ 631 ਅੰਕਾਂ ਪੰਜਾਬ ਵਿੱਚੋਂ 17ਵੇਂ ਅਤੇ ਜ਼ਿਲ੍ਹੇ ਵਿੱਚੋਂ ਚੌਥੇ ਨੰਬਰ ’ਤੇ ਰਹੀ। ਜ਼ਿਲ੍ਹੇ ਦਾ ਕੋਈ ਵੀ ਲੜਕਾ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਨਹੀਂ ਕਰ ਸਕਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All